ਪੰਜਾਬ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਥਰਡ ਪਾਰਟੀ ਜਰੀਏ ਅਨਾਜ ਦੀ ਵੰਡ ‘ਤੇ ਲਗਾਈ ਰੋਕ

0
857

ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਆਟਾ ਵੰਡਣ ਦੀ ਸਕੀਮ ਫਿਰ ਲਟਕ ਗਈ ਹੈ। ਦੱਸ ਦਈਏ ਕਿ ਹਾਈਕੋਰਟ ਨੇ ਥਰਡ ਪਾਰਟੀ ਜ਼ਰੀਏ ਵੰਡ ‘ਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਇਸ ਸਕੀਮ ‘ਤੇ ਰੋਕ ਲਗਾ ਦਿੱਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਨੂੰ ਫਿਰ ਵੱਡਾ ਝਟਕਾ ਲੱਗਾ ਹੈ। ਇਹ ਫ਼ੈਸਲਾ ਡੀਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਪਾਈ ਗਈ ਰਿੱਟ ‘ਤੇ ਅੱਜ ਡਬਲ ਬੈਂਚ ਦੇ ਜੱਜਾਂ ਨੇ ਸੁਣਵਾਈ ਕਰਦੇ ਹੋਏ ਦਿੱਤਾ ਹੈ।

LEAVE A REPLY

Please enter your comment!
Please enter your name here