ਜਲੰਧਰ ‘ਚ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇਸ ਵਿਚਾਲੇ ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਅੱਜ ਜਲੰਧਰ ਵਿੱਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਦੇ 7 ਕੌਂਸਲਰ ਪਾਰਟੀ ਵਿੱਚ ਸ਼ਾਮਲ ਹੋ ਗਏ। ਕੌਂਸਲਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

AAP ‘ਚ ਸ਼ਾਮਲ ਹੋਣ ਵਾਲਿਆ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਸ਼ਮਸ਼ੇਰ ਸਿੰਘ ਖਹਿਰਾ, ਦੀਪਕ ਸ਼ਾਰਦਾ, ਮਨੋਜ ਮਨੂ, ਓਮ ਪ੍ਰਕਾਸ਼, ਮਨਮੋਹਨ ਰਾਜੂ, ਬਾਲਕਿਸ਼ਨ ਬਾਲੀ, ਦੇਸ਼ਰਾਜ ਜੱਸਲ ਆਦਿ ਸਮੇਤ ਦਰਜਨਾਂ ਕੌਂਸਲਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਸਾਰੇ ਕੌਸਲਰਾਂ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ, ਸੰਸਦ ਮੈਂਬਰ ਸੁਸ਼ੀਲ ਰਿੰਕੂ ਤੇ ਵਿਧਾਇਕ ਰਮਨ ਅਰੋੜਾ ਵੱਲੋਂ ਆਮ ਆਦਮੀ ਪਾਰਟੀ ‘ਚ ਸ਼ਾਮਲ ਕੀਤਾ ਗਿਆ।









