ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨਾਂ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

0
244

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਮੁੱਖ ਮੰਤਰੀ ਨਾਲ ਵਿਚਾਰਿਆ ਜਾਵੇਗਾ ਅਤੇ ਇਹਨਾਂ ਸਮੱਸਿਆਵਾਂ ਦਾ ਢੁਕਵਾਂ ਹੱਲ ਕੱਢਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਅਤੇ ਨਗਰ ਨਿਗਮ ਕਮਿਸ਼ਨਰ ਕੁਮਾਰ ਸੌਰਭ ਰਾਜ ਦੀ ਮੌਜੂਦਗੀ ਵਿੱਚ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਪੰਜਾਬ ਦੇ ਸਮੂਹ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਉਮਰ ਹੱਦ ਵਿੱਚ ਛੋਟ ਦੇ ਕੇ ਰੈਗੂਲਰ ਕਰਨਾ, ਸਮੂਹ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਆਊਟਸੋਰਸਿੰਗ ਦੀ ਬਜਾਏ ਰੈਗੂਲਰ ਆਧਾਰ ‘ਤੇ ਭਰਤੀ ਕਰਨਾ, ਸੀਵਰਮੈਨਾਂ ਦਾ ਤਨਖਾਹ ਸਕੇਲ ਤਕਨੀਕੀ ਪੋਸਟ ਦੇ ਬਰਾਬਰ ਕਰਨਾ ਕਿਉਂਕਿ ਸੀਵਰਮੈਨਾਂ ਦਾ ਕੰਮ ਤਕਨੀਕੀ ਕਿਸਮ ਦਾ ਹੈ, ਸ਼ਾਮਲ ਹਨ। ਇਸ ਦੇ ਨਾਲ ਹੀ ਉਹਨਾਂ ਮੰਗ ਕੀਤੀ ਕਿ ਜਿਹਨਾਂ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸੇਵਾ ਦੌਰਾਨ ਮੌਤ ਹੋ ਜਾਂਦੀ ਹੈ ਉਹਨਾਂ ਦੇ ਵਾਰਸਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਤਰਸ ਦੇ ਆਧਾਰ ‘ਤੇ ਨਿਯੁਕਤੀ ਦਿੱਤੀ ਜਾਵੇ। ਇਸ ਤੋਂ ਇਲਾਵਾ ਯੂਨੀਅਨਾਂ ਵੱਲੋਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਸਿਹਤ ਬੀਮੇ ਦੀ ਮੰਗ ਵੀ ਉਠਾਈ ਗਈ।

LEAVE A REPLY

Please enter your comment!
Please enter your name here