ਡਾ. ਸੁਖਵਿੰਦਰ ਸੁੱਖੀ ਆਪ ‘ਚ ਹੋਏ ਸ਼ਾਮਿਲ , ਭਗਵੰਤ ਮਾਨ ਦੀ ਮੌਜੂਦਗੀ ‘ਚ ਪਾਰਟੀ ਕੀਤੀ ਜੁਆਇਨ
ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਨਾਲ ਪਾਰਟੀ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ | ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਸਵੇਰੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਖ਼ੁਦ ਡਾ. ਸੁਖਵਿੰਦਰ ਸਿੰਘ ਸੁੱਖੀ ਦਾ ਪਾਰਟੀ ‘ਚ ਸਵਾਗਤ ਕੀਤਾ। ਮਾਨ ਨੇ ਕਿਹਾ ਕਿ ਸੁੱਖੀ ਦੇ ਆਪ ‘ਚ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਵਗੀ। ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਸਕੱਤਰ ਜਨਰਲ ਡਾ. ਸੰਦੀਪ ਪਾਠਕ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : CM ਭਗਵੰਤ ਮਾਨ ਅੱਜ ਆਉਣਗੇ ਜਲੰਧਰ , ਜਨਤਾ ਦਰਬਾਰ ‘ਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
ਪਾਰਟੀ ਕੋਲ ਪਹਿਲਾਂ ਹੀ 90 ਵਿਧਾਇਕ
ਇਸ ਮੌਕੇ ਡਾ. ਸੁੱਖੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਉਸ ਵਕਤ ਜੁਆਇਨ ਕਰਵਾਇਆ ਹੈ ਜਦੋਂ ਪਾਰਟੀ ਕੋਲ ਪਹਿਲਾਂ ਹੀ 90 ਵਿਧਾਇਕ ਹਨ। ਉਨ੍ਹਾਂ ਨਵਾਂਸ਼ਹਿਰ ‘ਚ ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ ਕੀਤਾ। ਪਾਰਟੀ ‘ਚ ਰਹਿੰਦਿਆਂ ਜਨਤਾ ਪ੍ਰਤੀ ਵਫਾਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।ਉਨ੍ਹਾਂ ਕਿਹਾ ਕਿ ਉਹ ਆਪ ‘ਚ ਹਲਕੇ ਦੇ ਵਿਕਾਸ ਲਈ ਸ਼ਾਮਲ ਹੋਏ ਹਨ।