ਡਰੈਗਨ ਡੋਰ ਨੇ ਲਈ ਨੌਜਵਾਨ ਦੀ ਜਾਨ || Punjab News

0
36

ਡਰੈਗਨ ਡੋਰ ਨੇ ਲਈ ਨੌਜਵਾਨ ਦੀ ਜਾਨ

ਅੰਮ੍ਰਿਤਸਰ ‘ਚ ਇੱਕ ਨੌਜਵਾਨ ਜਦੋਂ ਆਪਣੇ ਘਰੋਂ ਤੋਂ ਨੌਕਰੀ ਤੇ ਜਾ ਰਿਹਾ ਸੀ ਉਸ ਵੇਲੇ ਚਾਈਨਾ ਡੋਰ ਦੀ ਲਪੇਟ ‘ਚ ਆਉਣ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਉਹਨਾਂ ਵੱਲੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ।

ਨੌਜਵਾਨ ਨੂੰ ਨਿੱਜੀ ਹਸਪਤਾਲ ਵਿੱਚ ਪਹੁੰਚਾਇਆ ਗਿਆ

ਅੰਮ੍ਰਿਤਸਰ ਦੇ ਬਟਾਲਾ ਰੋਡ ਓਵਰ ਬ੍ਰਿਜ ‘ਤੇ ਇੱਕ ਨੌਜਵਾਨ ਜੋ ਕਿ ਆਪਣੇ ਘਰੋਂ ਨੌਕਰੀ ‘ਤੇ ਜਾ ਰਿਹਾ ਸੀ ਅਤੇ ਜਦੋਂ ਉਹ ਇਸ ਬ੍ਰਿਜ ਤੋਂ ਲੰਘ ਰਿਹਾ ਸੀ ਉਸ ਵੇਲੇ ਉਹ ਡਰੈਗਨ ਡੋਰ ਦੀ ਚਪੇਟ ਵਿੱਚ ਆ ਗਿਆ ਜਿਸ ਨਾਲ ਉਸਦੇ ਗਲੇ ਦੇ ਵਿੱਚ ਕੱਟ ਲੱਗ ਗਿਆ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਉੱਥੇ ਹੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਪਹੁੰਚਾਇਆ ਗਿਆ ਲੇਕਿਨ ਡਾਕਟਰਾਂ ਵੱਲੋਂ ਪਹਿਲਾਂ ਹੀ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ

CM ਮਾਨ ਨੇ 13,400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ || Latest News || || Punjab News

ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਅਤੇ ਉਸਦੇ ਸੰਗੀ ਸਾਥੀਆਂ ਦਾ ਕਹਿਣਾ ਹੈ ਕਿ ਚਾਈਨਾ ਡੋਰ ਕਾਰਨ ਉਹਦੇ ਪਰਿਵਾਰਿਕ ਮੈਂਬਰ ਦੀ ਮੌਤ ਹੋਈ ਹੈ। ਅਤੇ ਅਸੀਂ ਚਾਹੁੰਦੇ ਹਾਂ ਕਿ ਜਿਸ ਵਿਅਕਤੀ ਵੱਲੋਂ ਇਹ ਪਤੰਗਬਾਜ਼ੀ ਇਸ ਡੋਰ ਨਾਲ ਕੀਤੀ ਜਾ ਰਹੀ ਸੀ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉੱਥੇ ਦੂਸਰੇ ਪਾਸੇ ਪੁਲਿਸ ਅਧਿਕਾਰੀ ਸਰਮੇਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਬਟਾਲਾ ਰੋਡ ਓਵਰ ਬ੍ਰਿਜ ਉੱਪਰ ਨੌਜਵਾਨ ਦੀ ਚਾਈਨਾ ਡੋਰ ਕਰਨ ਮੌਤ ਹੋ ਗਈ ਹੈ ਅਤੇ ਅਸੀਂ ਮ੍ਰਿਤਕ ਦੇਹ ਨੂੰ ਲੈ ਕੇ ਕਬਜ਼ੇ ਚ ਪੋਸਟਮਾਰਟਮ ਕਰਵਾ ਰਹੇ ਹਾਂ ਅਤੇ ਓਕੇ ਜੀ ਧਾਰਾ 304 ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।

ਇੱਥੇ ਦੱਸਣ ਯੋਗ ਹੈ ਕਿ ਜਦੋਂ ਲੋੜੀ ਦਾ ਤਿਉਹਾਰ ਆਉਂਦਾ ਹੈ ਉਸ ਵੇਲੇ ਬਹੁਤ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸੂਚਨਾ ਦਿੱਤੀ ਜਾਂਦੀ ਹੈ ਕਿ ਚਾਈਨਾ ਡੋਰ ਦਾ ਇਸਤੇਮਾਲ ਨਾ ਕੀਤਾ ਜਾਵੇ ਲੇਕਿਨ ਇਸੇ ਡਰੈਗਨ ਡੋਰ ਦੇ ਨਾਲ ਬਹੁਤ ਸਾਰੇ ਨੌਜਵਾਨ ਅਤੇ ਪੰਛੀ ਵੀ ਘਾਇਲ ਹੁੰਦੇ ਹਨ ਲੇਕਿਨ ਅੱਜ ਕੱਲ ਦੇ ਲੋਕ ਸਿਰਫ ਚੰਦ ਪੈਸੇ ਬਚਾਉਣ ਵਾਸਤੇ ਲੋਕਾਂ ਦੀ ਜਾਨ ਨਾਲ ਖੇਲਦੇ ਹੋਏ ਨਜ਼ਰ ਆ ਰਹੇ ਹਨ। ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਐਸਐਚਓ ਮੋਹਕਮਪੁਰ ਦੇ ਵੱਲੋਂ ਧਾਰਾ 304 ਦੇ ਤਹਿਤ ਮਾਮਲਾ ਦਰਜ ਕਰ ਦੋਸ਼ੀਆਂ ਦੇ ਖਿਲਾਫ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਆ ਹੁਣ ਵੇਖਣਾ ਹੋਵੇਗਾ ਕਿ ਇਸ ਧਾਰਾ ਤੋਂ ਬਾਅਦ ਕੀ ਲੋਕ ਸੁਧਰਦੇ ਹਨ ਜਾਂ ਫਿਰ ਇਸ ਡਰੈਗਨ ਡੋਰ ਦਾ ਇਸਤੇਮਾਲ ਕਰ ਲੋਕਾਂ ਦੀ ਜਾਨ ਖਤਰੇ ਚ ਪਾਉਂਦੇ ਹਨ ਇਹ ਤਾਂ ਸਮਾਂ ਹੀ ਦੱਸੇਗਾ।

LEAVE A REPLY

Please enter your comment!
Please enter your name here