ਬਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਡਰਾਈਵਰ ਦੀ ਮੌਤ ਸਵਾਰੀਆਂ ਜਖਮੀ

0
31
Bus Accident

ਰਾਜਪੁਰਾ, 28 ਮਈ 2026 : ਰਾਜਪੁਰਾ (Rajpura) ਦੇ ਨੇੜਲੇ ਪਿੰਡ ਪਤਾਰਸੀਕਲਾਂ ਵਿਖੇ ਕਾਰ ਬਸ ਦੀ ਟਰੱਕ ਨਾਲ ਟੱਕਰ ਹੋ ਜਾਣ ਦੇ ਕਾਰਨ ਬਸ ਡਰਾਈਵਰ ਦੀ ਮੌਤ (Death) ਤੇ ਸਵਾਰੀਆਂ ਜਖਮੀ ਹੋ ਗਈਆਂ ਹਨ ।

ਕਿਥੇ ਜਾ ਰਹੀ ਸੀ ਬਸ

ਮਿਲੀ ਜਾਣਕਾਰੀ ਮੁਤਾਬਕ ਜੋ ਰਾਜਪੁਰਾ ਦੇ ਨੇੜਲੇ ਪਿੰਡ ਪਤਾਰਸੀਕਲਾਂ (Village Patarsikalan) ਨੇੜੇ ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ਤੇ ਜੋ ਇਕ ਬਸ ਦੇ ਟਰੱਕ ਨਾਲ ਟਕਰਾ ਜਾਣ ਕਾਰਨ ਸੜਕ ਹਾਦਸਾ ਵਾਪਰਿਆ ਹੈ ਤੇ ਇਸ ਸੜਕ ਹਾਦਸੇ (Road accidents) ਦੌਰਾਨ ਬਸ ਡਰਾਈਵਰ ਦੀ ਮੌਤ ਹੋ ਗਈ ਹੈ ਤੇ ਸਵਾਰੀਆਂ ਜਖਮੀ ਹੋ ਗਈਆਂ ਹਨ ਇਹ ਬਸ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾ ਰਹੀ ਸੀ ।

ਸੜਕ ਹਾਦਸੇ ਵਿਚ ਜਖਮੀਆਂ ਦਾ ਇਲਾਜ ਜਾਰੀ

ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ਤੇ ਜੋ ਵੋਲਵੋ ਬੱਸ ਟਰੱਕ ਨਾਲ ਟਕਰਾ ਗਈ ਦੇ ਕਾਰਨ ਬਸ ਵਿਚ ਸਵਾਰ ਯਾਤਰੀ ਜਖਮੀ (Passenger injured) ਹੋ ਗਏ ਹਨ ਵਿਚੋਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਛੇ ਲੋਕਾਂ ਨੂੰ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਜਦਕਿ ਕਈਆਂ ਦਾ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ ਇਲਾਜ ਚੱਲ ਰਿਹਾ ਹੈ ।

ਕੌਣ ਹੈ ਬਸ ਡਰਾਈਵਰ ਜੋ ਉਤਰ ਗਿਆ ਮੌਤ ਦੇ ਘਾਟ

ਉਪਰੋਕਤ ਵਾਪਰੇ ਸੜਕ ਹਾਦਸੇ ਵਿਚ ਮੌਤ ਦੇ ਘਾਟ ਉਤਰੇ ਬਸ ਡਰਾਈਵਰ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ ਲਗਭਗ 42 ਸ਼ਰਧਾਲੂ ਸਵਾਰ ਸਨ ਜੋ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਤੁਰੰਤ ਪੁਲਸ ਅਤੇ ਐਂਬੂਲੈਂਸ ਨੂੰ ਸੂਚਿਤ ਕੀਤਾ ।

ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਫਸੇ ਯਾਤਰੀ ਕੱਢੇ ਬਾਹਰ

ਡੀ. ਐਸ. ਪੀ., ਸਟੇਸ਼ਨ ਇੰਚਾਰਜ ਅਤੇ ਮੂਲੇਪੁਰ ਪੁਲਸ ਸਟੇਸ਼ਨ ਦੀ ਇੱਕ ਪੁਲਸ ਟੀਮ ਨੇ ਮੌਕੇ `ਤੇ ਪਹੁੰਚ ਕੇ ਸਥਾਨਕ ਨਿਵਾਸੀਆਂ ਦੀ ਮਦਦ ਨਾਲ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਚਾਇਆ । ਜ਼ਖ਼ਮੀਆਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਫ਼ਤਿਹਗੜ੍ਹ ਸਾਹਿਬ ਸਿਵਲ ਹਸਪਤਾਲ ਪਹੁੰਚਾਇਆ ਗਿਆ । ਪੁਲਸ ਅਧਿਕਾਰੀਆਂ ਦੇ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਾਦਸੇ ਦਾ ਕਾਰਨ ਬੱਸ ਦੀ ਤੇਜ਼ ਰਫ਼ਤਾਰ ਸੀ । ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ । ਪੁਲਸ ਨੇ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ।

LEAVE A REPLY

Please enter your comment!
Please enter your name here