ਨਸ਼ੇ ਦੇ ਟੀਕੇ ਨੇ ਲਈ 2 ਨੌਜਵਾਨਾਂ ਦੀ ਜਾਨ, ਘਰਾਂ ‘ਚ ਛਾਇਆ ਮਾਤਮ

0
270

ਨਸ਼ੇ ਕਾਰਨ ਹਰ ਰੋਜ਼ ਅਨੇਕਾਂ ਹੀ ਘਰਾਂ ਦੇ ਚਿਰਾਗ ਬੁਝ ਰਹੇ ਹਨ। ਅਜਿਹਾ ਹੀ ਇੱਕ ਨਵਾਂ ਮਾਮਲਾ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਹਲਕਾ ਖੇਮਕਰਨ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਨਸ਼ੇ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਨੇ ਇਕੱਠੇ ਹੀ ਨਸ਼ੇ ਦੇ ਟੀਕੇ ਲਗਾਏ ਸਨ। ਇਨ੍ਹਾਂ ਦੀ ਪਹਿਚਾਣ ਬਲਦੇਵ ਸਿੰਘ 43 ਸਾਲ ਅਤੇ ਨਿਸ਼ਾਨ ਸਿੰਘ 40 ਸਾਲ ਵਜੋਂ ਹੋਈ ਹੈ । ਦੋਵਾਂ ਨੂੰ ਇਲਾਜ ਲਈ ਵਲਟੋਹਾ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰ ਨੇ ਇਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ, ਹੁਣ ਇਸ ਮਾਮਲੇ ‘ਚ ਹੋਵੇਗੀ ਪੁੱਛਗਿੱਛ

ਦੱਸਿਆ ਜਾ ਰਿਹਾ ਕਿ ਬਲਦੇਵ ਸਿੰਘ ਚਕਵਾਲੀਆ ਜੋ ਕਿ ਪਿੰਡ ਚਕਵਾਲੀਆ ਦੇ ਕਾਂਗਰਸੀ ਸਰਪੰਚ ਗੁਰਸਾਹਿਬ ਸਿੰਘ ਦਾ ਸਕਾ ਭਰਾ ਸੀ ਅਤੇ ਦੂਜਾ ਨਿਸ਼ਾਨ ਸਿੰਘ ਜੋ ਕਿ ਵਲਟੋਹਾ ਪਿੰਡ ਦਾ ਰਹਿਣ ਵਾਲਾ ਸੀ।ਉਸਦੇ ਪਿਤਾ ਅਤੇ ਭਰਾ ਦੀ ਮੌਤ ਵੀ ਨਸ਼ੇ ਕਾਰਨ ਹੋ ਚੁੱਕੀ ਹੈ।ਨਸ਼ਾ ਲਗਾਤਾਰ ਨੌਜਵਾਨਾਂ ਨੂੰ ਨਿਗਲ ਰਿਹਾ ਹੈ।

ਇਸ ਮੌਕੇ ਪੰਜਾਬ ਡਰੱਗ ਐਸੋਸੀਏਸ਼ਨ ਦੇ ਸਤਨਾਮ ਸਿੰਘ ਨੇ ਦੱਸਿਆ ਕਿ ਇਨ੍ਹਾਂ ਮਰਨ ਵਾਲੇ ਨੌਜਵਾਨਾਂ ਦੀ ਮੌਤ ਲਈ ਉਹ ਪੁਲਿਸ ਥਾਣਾ ਵਲਟੋਹਾ ਨੂੰ ਜਿੰਮੇਵਾਰ ਮੰਨਦੇ ਹਨ ਕਿਉਂਕਿ ਪੁਲਿਸ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਨਹੀਂ ਕਰ ਰਹੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਜਿਹੇ ਐੱਸਐੱਚਓ ‘ਤੇ 302 ਦੀ ਕਾਰਵਾਈ ਕਰਨ ਤੇ ਉਨ੍ਹਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ ।

ਇਹ ਵੀ ਪੜ੍ਹੋ: ਜੇਲ੍ਹ ਮੰਤਰੀ ਹਰਜੋਤ ਬੈਂਸ ਦੀ ਵੱਡੀ ਕਾਰਵਾਈ, ਕੇਂਦਰੀ ਜੇਲ੍ਹ ਪਟਿਆਲਾ ਦੇ 2 ਅਧਿਕਾਰੀ ਕੀਤੇ…

ਦੂਜੇ ਪਾਸੇ ਪਿੰਡ ਦੀ ਨਸ਼ਾ ਛੁਡਾਓ ਕਮੇਟੀ ਦੇ ਮੈਂਬਰ ਨੇ ਕਿਹਾ ਕਿ ਉਨ੍ਹਾਂ ਵਲੋਂ ਐੱਸਐੱਚਓ ਵਲਟੋਹਾ ਜਗਦੀਪ ਸਿੰਘ ਨਸ਼ੇ ਖਿਲਾਫ ਪਹਿਲਾਂ ਹੀ ਮੈਮੋਰੰਡਮ ਦਿੱਤਾ ਸੀ ਪਰ ਉਕਤ ਐੱਸਐੱਚਓ ਸਾਡੇ ਕੋਲੋਂ ਨਸ਼ਾ ਵੇਚਣ ਵਾਲਿਆਂ ਦੇ ਨਾਂ ਪੁੱਛਦਾ ਹੈ ਉਨ੍ਹਾਂ ਕਿਹਾ ਕਿ ਇਹ ਤਨਖਾਹ ਕਿਸ ਗੱਲ ਦੀ ਲੈ ਰਹੇ ਹਨ ਜੇਕਰ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਅਸੀਂ ਹੀ ਦੇਣੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਕੁਝ ਦੱਸਣਾ ਵੀ ਚਾਹੰਦੇ ਵੀ ਹਾਂ ਤਾਂ ਪੁਲਿਸ ਥਾਣੇ ਵਿਚੋਂ ਨਿਕਲਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਇਤਲਾਹ ਕਰ ਦਿੰਦੀ । ਜਿਸ ਕਰਕੇ ਉਕਤ ਨਸ਼ਾ ਵੇਚਣ ਵਾਲੇ ਪਾਸੇ ਹੋ ਜਾਂਦੇ ਹਨ ਉਹਨਾਂ ਕਿਹਾ ਜੇਕਰ 10 ਦਿਨਾਂ ਵਿਚ ਸਰਕਾਰ ਨੂੰ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ ਨਾ ਦਿਵਾਇਆ ਤਾਂ ਉਹ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ। ਇਸ ਲਈ ਉਨ੍ਹਾਂ ਨੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਿੱਧੇ ਸਵਾਲ ਚੁੱਕੇ ਹਨ।

 

 

LEAVE A REPLY

Please enter your comment!
Please enter your name here