ਨਸ਼ੇ ਦੀ ਓਵਰਡੋਜ ਨੇ ਇੱਕ ਹੋਰ ਘਰ ਦਾ ਬੁਝਾਇਆ ਚਿਰਾਗ
ਨਸ਼ੇ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਆਏ ਦਿਨ ਇੱਕ ਨਾ ਇੱਕ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਰਹੀ ਹੈ। ਅਜਿਹੀ ਹੀ ਮੰਦਭਾਗੀ ਖ਼ਬਰ ਤਰਨਤਾਰਨ ਤੋਂ ਸਾਹਮਣੇ ਆਈ ਹੈ, ਜਿੱਥੇ ਪਿੰਡ ਰਟੌਲ ਵਿੱਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਨਾਲ ਮੌਤ ਹੋ ਗਈ । ਮ੍ਰਿਤਕ ਨੌਜਵਾਨ ਦੀ ਪਛਾਣ ਜੋਬਨਜੀਤ ਸਿੰਘ ਵਜੋਂ ਹੋਈ ਹੈ। ਪਰਿਵਾਰ ਨੂੰ ਉਸ ਦੀ ਦੇਹ ਪਿੰਡ ਦੇ ਸਰਕਾਰੀ ਸਕੂਲ ਦੇ ਖੇਡ ਮੈਦਾਨ ਤੋਂ ਮਿਲੀ ਹੈ ।
ਇਹ ਵੀ ਪੜ੍ਹੋ: ਪੰਜਾਬ-ਹਰਿਆਣਾ ‘ਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਤੋਂ ਹਰਿਦੁਆਰ ਤੱਕ ਚੱਲਣਗੀਆਂ ਸਪੈਸ਼ਲ ਟਰੇਨਾਂ || Latest News
ਮਿਲੀ ਜਾਣਕਾਰੀ ਅਨੁਸਾਰ ਜੋਬਨਜੀਤ ਅਸਾਮ ਵਿੱਚ ਕੰਮ ਕਰਦਾ ਸੀ ਅਤੇ ਦੋ ਦਿਨ ਪਹਿਲਾਂ ਹੀ ਪਿੰਡ ਪਰਤਿਆ ਸੀ। ਉਸ ਨੇ ਪਰਿਵਾਰ ਤੋਂ ਪੈਸਿਆਂ ਦੀ ਮੰਗ ਕੀਤੀ, ਜਿਸ ਨੂੰ ਉਨ੍ਹਾਂ ਇਨਕਾਰ ਕਰ ਦਿੱਤਾ। ਇਸ ਮਗਰੋਂ ਉਹ ਘਰੋਂ ਬਾਹਰ ਚਲਾ ਗਿਆ ਅਤੇ ਰਾਤ ਘਰ ਨਾ ਆਇਆ । ਮ੍ਰਿਤਕ ਦੇ ਪਿਤਾ ਅਮਰਜੀਤ ਸਿੰਘ ਨੇ ਪੁਲਿਸ ਚੌਕੀ ਦੋਬੁਰਜੀ ਦੇ ਇੰਚਾਰਜ ਸਬ ਇੰਸਪੈਕਟਰ ਨਰੇਸ਼ ਕੁਮਾਰ ਨੂੰ ਦਰਜ ਕਰਵਾਏ ਬਿਆਨ ਵਿੱਚ ਦੱਸਿਆ ਕਿ ਉਸ ਦੇ ਪੁੱਤ ਦੀ ਦੇਹ ਨੇੜਿਓਂ ਸਰਿੰਜ ਵੀ ਬਰਾਮਦ ਹੋਈ ਹੈ।