ਨਸ਼ੇ ਦੇ ਜ਼ਹਿਰ ਨੇ ਇੱਕ ਹੋਰ ਘਰ ਦਾ ਬੁਝਾਇਆ ਚਿਰਾਗ, ਨੌਜਵਾਨ ਪੁੱਤ ਦੀ ਹੋਈ ਮੌ.ਤ
ਨਸ਼ੇ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਨਾਲ ਹੋਣ ਵਾਲੀਆਂ ਨੌਜਵਾਨਾਂ ਦੀ ਮੌਤਾਂ ਦਾ ਸਿਲਸਿਲਾ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਓਵਰਡੋਜ਼ ਨੇ ਇਕ ਹੋਰ ਪਰਿਵਾਰ ਨੂੰ ਉਜਾੜ ਦਿੱਤਾ ਹੈ।ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ 25 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਇਲਾਕੇ ਵਿੱਚ ਮਾਹੌਲ ਬਹੁਤ ਗਮਗੀਨ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ: ਕੱਲ੍ਹ ਨੂੰ ਰਾਹੁਲ ਗਾਂਧੀ ਆੳੇੁਣਗੇ ਪੰਜਾਬ, ਆਪਣੀ ਪਾਰਟੀ ਲਈ ਕਰਨਗੇ ਪ੍ਰਚਾਰ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪਿੰਡ ਕੁੰਡੇ ਵਿੱਚ ਕੁਝ ਦਿਨ ਪਹਿਲਾਂ ਵੀ ਨਸ਼ੇ ਕਾਰਨ ਦੀ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਦੇ ਸਿਵੇ ਹਾਲੇ ਠੰਡੇ ਹੀ ਨਹੀਂ ਹੋਏ ਸੀ ਕਿ ਫਿਰ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ। ਪਿੰਡ ਵਿੱਚ ਇੱਕੋ ਹਫ਼ਤੇ ਵਿੱਚ ਤੀਜੇ ਨੌਜਵਾਨ ਦੀ ਮੌਤ ਹੋ ਜਾਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।