ਲੁਧਿਆਣਾ ‘ਚ 6 ਕਰੋੜ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ || Punjab News || Punjab Crime

0
11
Drug smuggler arrested with heroin worth 6 crores in Ludhiana

ਲੁਧਿਆਣਾ ‘ਚ 6 ਕਰੋੜ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ ਦੇ ਲੁਧਿਆਣਾ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਐਨਟੀਐਫ) ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਜਨਤਾ ਨਗਰ ਇਲਾਕੇ ਤੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਨਸ਼ਾ ਤਸਕਰ ਕੋਲੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਕਰੀਬ 6 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਫੜੇ ਗਏ ਨਸ਼ਾ ਤਸਕਰ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਟੀਟੂ ਵਜੋਂ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਤੋਂ ਹੈਰੋਇਨ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਹੈਰੋਇਨ ਆਪਣੇ ਘਰ ਵਿੱਚ ਛੁਪਾ ਕੇ ਰੱਖੀ ਹੋਈ

ANTF ਦੇ ਡੀਐਸਪੀ ਅਜੇ ਕੁਮਾਰ ਅਨੁਸਾਰ ਸਮੱਗਲਰ ਗੁਰਪ੍ਰੀਤ ਸਿੰਘ ਦਾ ਭਰਾ ਸੰਦੀਪ ਸਿੰਘ ਪਹਿਲਾਂ ਹੀ ਨਸ਼ਾ ਤਸਕਰੀ ਦੇ ਇੱਕ ਕੇਸ ਵਿੱਚ ਲੁਧਿਆਣਾ ਜੇਲ੍ਹ ਵਿੱਚ ਬੰਦ ਹੈ। ਸੰਦੀਪ ਨੂੰ ਐਨਸੀਬੀ ਨੇ 2022 ਵਿੱਚ 20 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਸੰਦੀਪ ਸਿੰਘ ਨੇ ਹੈਰੋਇਨ ਆਪਣੇ ਘਰ ਵਿੱਚ ਛੁਪਾ ਕੇ ਰੱਖੀ ਹੋਈ ਸੀ। ਜਿਸ ਨੂੰ ਗੁਰਪ੍ਰੀਤ ਜੇਲ੍ਹ ‘ਚ ਬੰਦ ਸੰਦੀਪ ਦੇ ਕਹਿਣ ‘ਤੇ ਹੌਲੀ-ਹੌਲੀ ਕੱਢ ਕੇ ਸਪਲਾਈ ਕਰ ਰਿਹਾ ਸੀ।

ਇਹ ਵੀ ਪੜ੍ਹੋ : ਲਾਸ ਏਂਜਲਸ ’ਚ ਅੱ*ਗ ਨੇ ਬੇਘਰ ਕੀਤੇ ਲੋਕ, ਲੋਕਾਂ ਦੀ ਮਦਦ ਲਈ ਗੁਰਦੁਆਰਾ ਸਾਹਿਬਾਨ ਆਏ ਅੱਗੇ

ਮੁਖਬਰ ਦੀ ਸੂਚਨਾ ‘ਤੇ ਏ.ਟੀ.ਐਫ ਨੇ ਗੁਰਪ੍ਰੀਤ ਨੂੰ ਨਸ਼ੇ ਦੀ ਸਪਲਾਈ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਾਰਵਾਈ ਨੂੰ ਨਸ਼ਾ ਤਸਕਰੀ ਖ਼ਿਲਾਫ਼ ਪੁਲੀਸ ਦੀ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ।

 

 

 

 

 

LEAVE A REPLY

Please enter your comment!
Please enter your name here