ਜਿਹੜੇ ਪਿੰਡਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਹਨ ਸਿਰਫ ਉਹਨਾਂ ਪਿੰਡਾਂ ਵਿੱਚ ਹੀ ਡਰਾਈ ਡੇਅ
ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਹੁਕਮ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਡਰਾਈ-ਡੇਅ ਘੋਸ਼ਿਤ ਕੀਤਾ ਜਾਣਾ ਜਰੂਰੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ 11 ਅਕਤੂਬਰ, 2024 ਨੂੰ ਇਸ ਸਬੰਧੀ ਕੀਤੇ ਗਏ ਹੁਕਮਾਂ ਵਿੱਚ ਹੁਣ ਸੋਧ ਕਰ ਦਿੱਤੀ ਗਈ ਹੈ।
ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਨਵੇਂ ਹੁਕਮਾਂ ਅਨੁਸਾਰ ਹੁਣ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗ੍ਰਾਮ ਪੰਚਾਇਤ ਦੀਆਂ ਚੋਣਾਂ ਵਾਲੇ ਦਿਨ, ਚੋਣਾਂ ਵਾਲੀਆਂ ਗ੍ਰਾਮ ਪੰਚਾਇਤਾਂ ਦੇ ਮਾਲੀਆ ਹਦੂਦ ਅੰਦਰ ਪੈਂਦੇ ਇਲਾਕਿਆਂ ਵਿੱਚ 15 ਅਕਤੂਬਰ ਤੋਂ 16 ਅਕਤੂਬਰ, 2024 ਨੂੰ ਸਵੇਰ 10 ਵਜੇ ਤੱਕ ਮੁਕੰਮਲ ਹੋਣ ਤੱਕ ਡਰਾਈ-ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਤੇ ਪੂਰਨ ਤੌਰ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਉਹਨਾਂ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ ਸਿਰਫ ਉਹਨਾਂ ਪਿੰਡਾਂ ਵਿੱਚ ਹੀ ਇਹ ਹੁਕਮ ਜਾਰੀ ਰਹਿਣਗੇ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।
ਉਹਨਾਂ ਦੱਸਿਆ ਕਿ ਸਬੰਧਤ ਇਹਨਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ।