ਡੀ. ਐਸ. ਪੀ. ਤੇ ਡਰੱਗ ਇੰਸਪੈਕਟਰ ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਬਰਖਾਸਤ

0
31
Dismissed

ਚੰਡੀਗੜ੍ਹ, 22 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ (Anti-drug activist) ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਡੀ. ਐਸ. ਪੀ. ਤੇ ਡਰੱਗ ਇੰਸਪੈਕਟਰ ਬਰਖਾਸਤ (Dismissed) ਕਰ ਦਿੱਤੇ ਹਨ ।

ਕੌਣ ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਪਰਵਿੰਦਰ ਸਿੰਘ ਝੋਟਾ (Parvinder Singh Jhota) ਦੇ ਕਤਲ ਮਾਮਲੇ ਵਿਚ ਕਾਰਵਾਈ ਕਰਦਿਆਂ ਜੋ ਡੀ. ਐਸ. ਪੀ. (D.S.P.) ਸਬ-ਡਿਵੀਜ਼ਨ ਮਾਨਸਾ ਤੇ ਡਰੱਗ ਇੰਸਪੈਕਟਰ (Drug Inspector) ਨੂੰ ਬਰਖਾਸਤ ਕਰ ਦਿੱਤਾ ਗਿਆ ਹੈ ਦੀ ਪਛਾਣ ਡੀ. ਐਸ. ਪੀ. ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਦੇ ਤੋਰ ‘ਤੇ ਹੋਈ ਹੈ ।

ਸੰਘਰਸ਼ ਕਮੇਟੀ ਤੇ ਪੰਜਾਬ ਸਰਕਾਰ ਦੁਆਰਾ ਬਣਾਈ ਕਮੇਟੀ ਨਾਲ ਮੀਟਿੰਗ ਰਹੀ ਬੇਸਿੱਟਾ

ਦੇਰ ਸ਼ਾਮ ਨੂੰ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਅਤੇ ਪੰਜਾਬ ਸਰਕਾਰ (Government of Punjab) ਦੁਆਰਾ ਬਣਾਈ ਗਈ ਕਮੇਟੀ ਵਿਚਕਾਰ ਇੱਕ ਬੈਠਕ ਹੋਈ, ਜੋ ਕਿ ਬੇਸਿੱਟਾ ਰਹੀ । ਪ੍ਰਸ਼ਾਸਨ ਦੀ ਨੁਮਾਇੰਦਗੀ ਕਰ ਰਹੀ ਅਪਨੀਤ ਰਿਆਤ ਨੇ ਕਿਹਾ ਕਿ ਐਕਸ਼ਨ ਕਮੇਟੀ ਦੁਆਰਾ ਕੀਤੀਆਂ ਰੱਖੀਆਂ ਮੰਗਾਂ ‘ਤੇ ਚਰਚਾ ਕੀਤੀ ਗਈ ਅਤੇ ਬਾਕੀ ਮੰਗਾਂ ਪੰਜਾਬ ਸਰਕਾਰ ਕੋਲ ਭੇਜ ਦਿੱਤੀਆਂ ਹਨ ।

LEAVE A REPLY

Please enter your comment!
Please enter your name here