‘ਭਾਰਤ ਜੋੜੋ ਯਾਤਰਾ’ ਦਾ ਪੰਜਾਬ ’ਚ 6ਵਾਂ ਦਿਨ ਹੈ। ਦੱਸ ਦਈਏ ਕਿ ਰਾਹੁਲ ਗਾਂਧੀ ਵਰਕਰਾਂ ਨਾਲ ਟਾਂਡਾ ਤੋਂ ਰਵਾਨਾ ਹੋਏ। ਸਵੇਰੇ 7 ਵਜੇ ਭਾਰਤ ਜੋੜੋ ਯਾਤਰਾ ਟਾਂਡਾ-ਉੜਮੁੜ ਤੋਂ ਸ਼ੁਰੂ ਹੋਈ ਹੈ। ਦੁਪਹਿਰ ਨੂੰ ਇਹ ਯਾਤਰਾ ਆਰਾਮ ਲਈ ਗਨੁਸਪੁਰ ਵਿੱਚ ਰੁਕੇਗੀ। ਉੱਥੇ ਹੀ ਦੂਜੇ ਪਾਸੇ ਇਸ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਵੱਡੀ ਅਣਗਹਿਲੀ ਦੇਖਣ ਨੂੰ ਮਿਲੀ।

ਦੱਸ ਦਈਏ ਕਿ ਭਾਰਤ ਜੋੜੋ ਯਾਤਰਾ ਦੌਰਾਨ ਇੱਕ ਅਣਜਾਣ ਨੌਜਵਾਨ ਨੇ ਭੱਜ ਕੇ ਰਾਹੁਲ ਗਾਂਧੀ ਨੂੰ ਜੱਫੀ ਪਾਉਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਤੁਰੰਤ ਹੀ ਸੁਰੱਖਿਆ ਮੁਲਾਜ਼ਮਾਂ ਨੇ ਨੌਜਵਾਨ ਨੂੰ ਪਿੱਛੇ ਹਟਾਇਆ। ਇਸ ਦੌਰਾਨ ਰਾਹੁਲ ਗਾਂਧੀ ਦੇ ਨਾਲ ਮੌਜੂਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਵਿਅਕਤੀ ਨੂੰ ਧੱਕਾ ਮਾਰਦੇ ਹੋਏ ਨਜ਼ਰ ਆਏ।

ਫਿਲਹਾਲ ਪੁਲਿਸ ਨੇ ਮੌਕੇ ’ਤੇ ਉਕਤ ਨੌਜਵਾਨ ਨੂੰ ਆਪਣੀ ਹਿਰਾਸਤ ’ਚ ਲੈ ਲਿਆ ਹੈ। ਪਰ ਇਹ ਘਟਨਾ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਵੱਡੀ ਚੂਕ ਹੈ। ਕਿਉਂਕਿ ਇਸ ਤਰ੍ਹਾਂ ਨੌਜਵਾਨ ਦਾ ਰਾਹੁਲ ਗਾਂਧੀ ਦੇ ਨੇੜੇ ਪਹੁੰਚਣਾ ਕਈ ਸਵਾਲ ਖੜੇ ਕਰ ਰਿਹਾ ਹੈ। ਖੈਰ ਜਾਂਚ ਏਜੰਸੀਆਂ ਵੱਲੋਂ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।