ਅਰੁਣਾਚਲ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ ਮਹਿਸ਼ੂਸ ਕੀਤੇ ਗਏ ਹਨ। ਅਰੁਣਾਚਲ ਪ੍ਰਦੇਸ਼ ‘ਚ ਬੁੱਧਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਭੂਚਾਲ ਦੀ ਤੀਬਰਤਾ 3.1
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਕਿਹਾ ਕਿ ਅੱਜ ਯਾਨੀ ਬੁੱਧਵਾਰ ਤੜਕੇ 4:55 ਵਜੇ ਅਰੁਣਾਚਲ ਪ੍ਰਦੇਸ਼ ਦੇ ਲੋਅਰ ਸੁਬਨਸਿਰੀ ‘ਚ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 3.1 ਮਾਪੀ ਗਈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ IAS ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫਾ…
ਦੱਸਿਆ ਜਾ ਰਿਹਾ ਹੈ ਕਿ ਭੂਚਾਲ ਕਾਰਨ ਲੋਕ ਜਾਗ ਗਏ ਅਤੇ ਸਾਰੇ ਆਪਣੇ ਘਰਾਂ ਤੋਂ ਬਾਹਰ ਆ ਗਏ। ਸ਼ੁਰੂਆਤੀ ਜਾਣਕਾਰੀ ਮੁਤਾਬਕ ਹੁਣ ਤੱਕ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹਾਲਾਂਕਿ ਭੂਚਾਲ ਕਾਰਨ ਲੋਕ ਡਰੇ ਹੋਏ ਦਿਖਾਈ ਦਿੱਤੇ। ਫਿਲਹਾਲ ਭੂਚਾਲ ਦੇ ਕੇਂਦਰ ਅਤੇ ਇਸ ਦੀ ਡੂੰਘਾਈ ਬਾਰੇ ਜਾਣਕਾਰੀ ਨਹੀਂ ਮਿਲੀ ਹੈ।