ED ਦੀ ਵੱਡੀ ਕਾਰਵਾਈ, ‘ਆਪ’ ਵਿਧਾਇਕ ਦੀ 35 ਕਰੋੜ ਦੀ ਜਾਇਦਾਦ ਕੀਤੀ ਜ਼ਬਤ

0
73

ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ‘ਤੇ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਈਡੀ ਨੇ ਉਨ੍ਹਾਂ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਇਹ ਕਾਰਵਾਈ ਬੈਂਕ ਕਰਜ਼ੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਕੀਤੀ ਹੈ ਅਤੇ ਗੱਜਣ ਮਾਜਰਾ ਦੀ ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ ਕਰ ਲਈ ਹੈ।

ਈਡੀ ਨੇ ਬਿਆਨ ਵਿੱਚ ਕਿਹਾ ਕਿ ਮਲੇਰਕੋਟਲਾ ਵਿੱਚ ਸਥਿਤ ਜਾਇਦਾਦ ਤਾਰਾ ਕਾਰਪੋਰੇਸ਼ਨ ਲਿਮਟਿਡ ਨਾਲ ਜੁੜੀ ਹੋਈ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਅੰਤਮ ਹੁਕਮ ਜਾਰੀ ਕਰਕੇ ਜਾਇਦਾਦ ਕੁਰਕ ਕੀਤੀ ਗਈ ਹੈ। ਈਡੀ ਨੇ ਕਿਹਾ ਕਿ ਲੋਨ ਦੀ ਰਕਮ ਤਾਰਾ ਕਾਰਪੋਰੇਸ਼ਨ ਲਿਮਟਿਡ ਤੋਂ ਵੱਖ-ਵੱਖ ਸ਼ੈੱਲ ਕੰਪਨੀਆਂ ਨੂੰ ਟਰਾਂਸਫਰ ਕੀਤੀ ਗਈ ਸੀ ਅਤੇ ਫਿਰ ਤਾਰਾ ਹੈਲਥ ਫੂਡ ਲਿਮਟਿਡ ਅਤੇ ਇੱਕ ਹੋਰ ਸਹਾਇਕ ਕੰਪਨੀ – ਤਾਰਾ ਸੇਲਜ਼ ਲਿਮਟਿਡ ਵਿੱਚ ਭੇਜੀ ਗਈ ਸੀ।

ਏਜੰਸੀ ਨੇ ਕਿਹਾ ਕਿ ਮਾਜਰਾ ਦੇ ਨਿੱਜੀ ਖਾਤਿਆਂ ਵਿੱਚ 3.12 ਕਰੋੜ ਰੁਪਏ ਡਾਇਵਰਟ ਕੀਤੇ ਗਏ ਸਨ, ਇਸ ਤੋਂ ਇਲਾਵਾ 33.99 ਕਰੋੜ ਰੁਪਏ ਮੈਸਰਜ਼ ਟੀਐਚਐਫਐਲ ਨੂੰ ਦਿੱਤੇ ਗਏ ਸਨ।

ਪੰਜਾਬ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਾਜਰਾ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਈਡੀ ਨੇ ਨਵੰਬਰ ਦੇ ਸ਼ੁਰੂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਨੀ ਲਾਂਡਰਿੰਗ ਦਾ ਮਾਮਲਾ 40.92 ਕਰੋੜ ਰੁਪਏ ਦੀ ਕਥਿਤ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਫਆਈਆਰ ਨਾਲ ਜੁੜਿਆ ਹੋਇਆ ਹੈ।

 

LEAVE A REPLY

Please enter your comment!
Please enter your name here