ਕਾਂਗਰਸ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਮਾਮਲੇ ‘ਚ ਕੱਲ੍ਹ ਈ ਡੀ ਵੱਲੋਂ ਧਰਮਸੋਤ ਨੂੰ ਜਾਂਚ ਲਈ ਬੁਲਾਇਆ ਸੀ।

ਪੁੱਛਗਿੱਛ ਦੌਰਾਨ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਸੱਲੀਬਖਸ਼ ਜਵਾਬ ਨਾ ਮਿਲਣ ਕਾਰਨ ਈ ਡੀ ਵੱਲੋਂ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

ਈ ਡੀ ਵੱਲੋਂ ਅੱਜ ਮੋਹਾਲੀ ਦੀ ਵਿਸ਼ੇਸ਼ ਪੀਐਮਐੱਲਏ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਗਈ ਅਤੇ ਅਦਾਲਤ ਨੇ ਧਰਮਸੋਤ ਦਾ ਈ ਡੀ ਨੂੰ ਤਿੰਨ ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਹੁਣ ਧਰਮਸੋਤ ਨੂੰ 19 ਜਨਵਰੀ ਨੂੰ ਦੁਬਾਰਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here