ਰਾਹੁਲ ਗਾਂਧੀ ED ਦੇ ਦਫਤਰ ਪਹੁੰਚ ਗਏ ਹਨ। ਨੈਸ਼ਨਲ ਹੈਰਾਲਡ ਮਾਮਲੇ ‘ਚ ਈਡੀ ਦਫ਼ਤਰ ਵਿੱਚ ਰਾਹੁਲ ਗਾਂਧੀ ਤੋਂ ਤਿੰਨ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਰਾਹੁਲ ਨਾਲ ਪੈਦਲ ਮਾਰਚ ਕਰਕੇ ਕਾਂਗਰਸ ਹੈੱਡਕੁਆਰਟਰ ਤੋਂ ਬਾਹਰ ਆਏ ਕਾਂਗਰਸੀ ਆਗੂਆਂ ਨੂੰ ਜਦੋਂ ਇਕ ਕਿਲੋਮੀਟਰ ਪਹਿਲਾਂ ਹੀ ਰੋਕ ਲਿਆ ਗਿਆ ਤਾਂ ਉਹ ਸੜਕ ’ਤੇ ਹੀ ਧਰਨੇ ’ਤੇ ਬੈਠ ਗਏ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਸੰਸਦ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ ਅਤੇ ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਰਾਹੁਲ ਤੋਂ ਪੁੱਛਗਿੱਛ ਸ਼ੁਰੂ ਹੋਣ ਤੋਂ ਬਾਅਦ ਪ੍ਰਿਯੰਕਾ ਗਾਂਧੀ ਈਡੀ ਦਫ਼ਤਰ ਤੋਂ ਵਾਪਸ ਚਲੇ ਗਏ।
ਰਾਹੁਲ ਗਾਂਧੀ ਦੀ ਪੇਸ਼ੀ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਉਨ੍ਹਾਂ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ। ਇੱਥੋਂ ਹੀ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਦੋਵੇਂ ਪਾਰਟੀ ਦੇ ਮੁੱਖ ਦਫਤਰ ਵਿਖੇ ਪਹੁੰਚੇ ਤੇ ਪਾਰਟੀ ਦੇ ਨੇਤਾਵਾਂ ਨਾਲ ਬੈਠਕ ਕੀਤੀ। ਬੈਠਕ ਤੋਂ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਸਮੇਤ ਪਾਰਟੀ ਦੇ ਸਾਂਸਦ ਤੇ ਹੋਰ ਨੇਤਾਵਾਂ ਨਾਲ ਪੈਦਲ ਹੀ ਈਡੀ ਦੇ ਦਫਤਰ ਲਈ ਨਿਕਲ ਗਏ ਸਨ। ਦੱਸ ਦਈਏ ਕਿ ਪੁਲਿਸ ਨੇ ਬੇਰੀਕੇਡ ਲਗਾ ਕੇ ਕਾਂਗਰਸ ਦੇ ਮੋਰਚੇ ਨੂੰ ਰੋਕ ਲਿਆ ਤੇ ਨੇਤਾਵਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ।