ਨੈਸ਼ਨਲ ਹੈਰਾਲਡ ਮਾਮਲੇ ਵਿੱਚ ਈਡੀ ਨੇ ਪੁੱਛਗਿੱਛ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਤਾਜ਼ਾ ਸੰਮਨ ਭੇਜਿਆ ਹੈ। ਹੁਣ ਸੋਨੀਆ 25 ਦੀ ਬਜਾਏ 26 ਜੁਲਾਈ ਨੂੰ ਪੇਸ਼ ਹੋਣਗੇ। ਈਡੀ ਨੈਸ਼ਨਲ ਹੈਰਾਲਡ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਹੈ। ਪਹਿਲਾਂ ਰਾਹੁਲ ਗਾਂਧੀ ਫਿਰ ਸੋਨੀਆ ਗਾਂਧੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਜਾਂਚ ਏਜੰਸੀ ਨੇ ਸੋਨੀਆ ਗਾਂਧੀ ਨੂੰ ਸੋਮਵਾਰ 25 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਸੀ।

ਸੋਨੀਆ ਤੋਂ ਬੀਤੀ 21 ਤਰੀਕ ਨੂੰ ਪੁੱਛਗਿੱਛ ਕੀਤੀ ਗਈ ਸੀ। ਇਹ ਪੁੱਛਗਿੱਛ ਕਰੀਬ ਦੋ ਤੋਂ ਤਿੰਨ ਘੰਟੇ ਤੱਕ ਚੱਲੀ। ਜਿਸ ਤੋਂ ਬਾਅਦ ਜਾਂਚ ਏਜੰਸੀ ਨੇ ਉਨ੍ਹਾਂ ਨੂੰ ਸੋਮਵਾਰ ਯਾਨੀ 25 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਸੀ। ਅਧਿਕਾਰੀਆਂ ਨੇ ਕਿਹਾ ਸੀ ਕਿ ਸੋਨੀਆ ਗਾਂਧੀ ਹਾਲ ਹੀ ਵਿੱਚ ਕੋਵਿਡ ਤੋਂ ਠੀਕ ਹੋਏ ਸੀ, ਇਸ ਲਈ ਕੋਵਿਡ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ। ਉਨ੍ਹਾਂ ਦੀ ਖਰਾਬ ਸਿਹਤ ਨੂੰ ਦੇਖਦੇ ਹੋਏ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵੀ ਉਨ੍ਹਾਂ ਦੇ ਨਾਲ ਸਨ।

LEAVE A REPLY

Please enter your comment!
Please enter your name here