ED ਵੱਲੋਂ MLA ਜਸਵੰਤ ਸਿੰਘ ਗੱਜਣ ਮਾਜਰਾ ਗ੍ਰਿਫਤਾਰ

0
198

ਈਡੀ ਵਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਗ੍ਰਿਫਤਾਰ ਕਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਉਨ੍ਹਾਂ ਦੀ ਇਹ ਗ੍ਰਿਫਤਾਰੀ ਪੁਰਾਣੇ 40 ਕਰੋੜ ਦੇ ਲੈਣ-ਦੇਣ ਦੇ ਕੇਸ ‘ਚ ਕੀਤੀ ਗਈ ਦੱਸੀ ਜਾ ਰਹੀ ਹੈ।

ਜਿਕਰਯੋਗ ਹੈ ਕਿ ਈਡੀ ਵੱਲੋਂ ਪਿਛਲੇ ਸਾਲ ਇਸ ਸੰਬੰਧ ‘ਚ ਉਨ੍ਹਾਂ ਦੇ ਘਰ, ਦਫਤਰ ਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਗਈ ਸੀ।ਇਹ ਵੀ ਜਾਣਕਾਰੀ ਮਿਲੀ ਹੈ ਕਿ ਅੱਜ ਉਹ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ।ਈਡੀ ਦੀ ਟੀਮ ਇਸ ਦੌਰਾਨ ਚੱਲਦੀ ਮੀਟਿੰਗ ਵਿਚਾਲਿਓਂ ਉਠਾ ਕੇ ਉਨ੍ਹਾਂ ਨੂੰ ਨਾਲ ਲੈ ਗਈ।

LEAVE A REPLY

Please enter your comment!
Please enter your name here