ਦਿੱਲੀ CM ਅਰਵਿੰਦ ਕੇਜਰੀਵਾਲ ਨੂੰ ED ਨੇ ਮੁੜ ਤੋਂ ਸੰਮਨ ਕੀਤਾ ਜਾਰੀ

0
61

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦਿੱਲੀ ਸ਼ਰਾਬ ਘਪਲਾ ਮਾਮਲੇ ਵਿਚ ਇਕ ਵਾਰ ਫਿਰ ਤੋਂ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੰਮਨ ਜਾਰੀ ਕੀਤਾ ਹੈ ਅਤੇ ਪੁੱਛਗਿੱਛ ਲਈ ਬੁਲਾਇਆ ਹੈ।

ED ਵਲੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਇਹ 5ਵਾਂ ਸੰਮਨ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 4 ਸੰਮਨ ਜਾਰੀ ਕੀਤੇ ਗਏ ਸਨ ਪਰ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਈਡੀ ਵਲੋਂ ਭੇਜੇ ਜਾ ਰਹੇ ਸੰਮਨਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ। ਈਡੀ ਵੱਲੋਂ ਲਗਾਤਾਰ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਸੀ ਕਿ ਇਹ ਸਾਰੀ ਕਾਰਵਾਈ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਲਈ ਕੀਤੀ ਜਾ ਰਹੀ ਹੈ।

ਪਾਰਟੀ ਨੇ ਦਾਅਵਾ ਕੀਤਾ ਸੀ ਕਿ ਈਡੀ ਉਨ੍ਹਾਂ ਨੂੰ ਪੁੱਛਗਿੱਛ ਦੇ ਬਹਾਨੇ ਬੁਲਾ ਕੇ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ‘ਆਪ’ ਦਾ ਕਹਿਣਾ ਹੈ ਕਿ ਜੇਕਰ ਈਡੀ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੇ ਸਵਾਲ ਲਿਖ ਕੇ ਕੇਜਰੀਵਾਲ ਨੂੰ ਦੇ ਸਕਦੀ ਹੈ।

LEAVE A REPLY

Please enter your comment!
Please enter your name here