ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨ੍ਹਾ ਨੂੰ ਈ. ਡੀ. ਦਾ ਸੰਮਨ

0
29
K.A.P. Sinha

ਚੰਡੀਗੜ੍ਹ, 21 ਨਵੰਬਰ 2026 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਵਲੋਂ ਪੰਜਾਬ ‘ਚ ਕਥਿਤ ਭ੍ਰਿਸ਼ਟਾਚਾਰ ਅਤੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਨਾਲ ਸਬੰਧਤ ਮਾਮਲੇ ‘ਚ ਕਾਰਵਾਈ ਕੀਤੀ ਹੈ ।

ਕਦੋਂ ਪੇਸ਼ ਹੋਣ ਲਈ ਆਖਿਆ ਗਿਆ ਹੈ

ਈ. ਡੀ. ਨੇ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨ੍ਹਾ (Chief Secretary K. A. P. Sinha) ਅਤੇ ਸੂਬੇ ਦੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ । ਦੋਵਾਂ ਅਧਿਕਾਰੀਆਂ ਨੂੰ 26 ਨਵੰਬਰ 2026 ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ । ਈ. ਡੀ. ਨੇ ਦੋਵਾਂ ਅਧਿਕਾਰੀਆਂ ਨੂੰ ਇਹ ਸੰਮਨ ਮਨੀ ਲਾਂਡਰਿੰਗ ਰੋਕੂ ਐਕਟ (Prevention of Money Laundering Act) (ਪੀ. ਐੱਮ. ਐੱਲ. ਏ.) ਤਹਿਤ ਜਾਰੀ ਕੀਤਾ ਹੈ ।

ਈ. ਡੀ. ਕਰ ਰਹੀ ਹੈ ਵੱਖ-ਵੱਖ ਪਹਿਲੂਆਂ ਤੇ ਜਾਂਚ

ਈ. ਡੀ. ਇਸ ਮਾਮਲੇ ‘ਚ ਕਥਿਤ ਭ੍ਰਿਸ਼ਟਾਚਾਰ, ਸਰਕਾਰੀ ਸਰਪ੍ਰਸਤੀ ਅਤੇ ਸਰਕਾਰੀ ਖਜ਼ਾਨੇ ਨੂੰ ਹੋਏ ਭਾਰੀ ਵਿੱਤੀ ਨੁਕਸਾਨ ਨਾਲ ਜੁੜੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ । ਫਿਲਹਾਲ ਈ. ਡੀ. ਵੱਲੋਂ ਪੁੱਛਗਿੱਛ ਦੇ ਵਿਸਤ੍ਰਿਤ ਏਜੰਡੇ ਅਤੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ `ਤੇ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ ।

LEAVE A REPLY

Please enter your comment!
Please enter your name here