ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਨਾਉਣ ਲਈ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਂਜਾਂ: ਹਰਜੋਤ ਬੈਂਸ || Punjab News

0
35
Education department to set up indoor shooting ranges to make Punjab a leader in sports: Harjot Bains

ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਨਾਉਣ ਲਈ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਂਜਾਂ: ਹਰਜੋਤ ਬੈਂਸ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਜਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਂਜ ਬਣਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸੰਗਰੂਰ, ਲੁਧਿਆਣਾ, ਜਲੰਧਰ, ਫਿਰੋਜਪੁਰ, ਅੰਮ੍ਰਿਤਸਰ, ਰੂਪਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਮਾਨਸਾ ਵਿੱਚ ਇਹ ਇੰਨਡੋਰ ਸ਼ੂਟਿੰਗ ਰੇਂਜ ਸਥਾਪਿਤ ਕੀਤੀਆਂ ਜਾਣਗੀਆਂ ਜਿਸ ਵਿੱਚ ਖਿਡਾਰੀ 10 ਮੀਟਰ ਨਿਸ਼ਾਨੇਬਾਜੀ ਦਾ ਅਭਿਆਸ ਕਰ ਸਕਣਗੇ।

ਖੇਡ ਸੱਭਿਆਚਾਰ ਨੂੰ ਕੀਤਾ ਜਾ ਰਿਹਾ ਪ੍ਰਫੁੱਲਤ

ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਦੁਨੀਆਂ ਵਿੱਚ ਮੋਹਰੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ ਖੇਡਾਂ ਵਤਨ ਪੰਜਾਬ ਦੀਆਂ ਰਾਹੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ :ਹਰਿਆਣਾ ‘ਚ ਵੱਡੀ ਵਾਰਦਾਤ , ਮਾਂ ਨੇ ਆਪਣੀ ਹੀ ਦੋ ਧੀਆਂ ਦਾ ਬੇਰਹਿਮੀ ਨਾਲ ਕੀਤਾ ਕਤਲ

3 ਮਹੀਨਿਆਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹਿਲੀ ਇੰਡੋਰ ਸ਼ੂਟਿੰਗ ਰੇਂਜ ਬਣ ਕੇ ਤਿਆਰ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਜਿੱਥੇ ਸਨਮਾਨ ਕੀਤਾ ਗਿਆ ਹੈ ਉਥੇ ਨਾਲ ਹੀ ਉਨ੍ਹਾਂ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਵਿੱਚ ਨੌਕਰੀਆਂ ਵੀ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਥਾਪਿਤ ਕੀਤੀਆਂ ਜਾ ਰਹੀਆਂ ਸ਼ੂਟਿੰਗ ਰੇਂਜਾਂ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਅਤੇ ਕੋਚਿੰਗ ਮੁਹੱਈਆ ਕਰਵਾਈਆ ਜਾਣਗੀਆਂ । ਅਗਲੇ 3 ਮਹੀਨਿਆਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹਿਲੀ ਇੰਡੋਰ ਸ਼ੂਟਿੰਗ ਰੇਂਜ ਬਣ ਕੇ ਤਿਆਰ ਹੋ ਜਾਵੇਗੀ।

 

 

 

 

 

 

 

 

 

LEAVE A REPLY

Please enter your comment!
Please enter your name here