ਮਿਸਰ ਰੇਲ ਹਾਦਸਾ : ਇੱਕ ਵਿਅਕਤੀ ਦੀ ਮੌਤ, 20 ਤੋਂ ਵੱਧ ਜ਼ਖ਼ਮੀ
ਮਿਸਰ ਵਿੱਚ ਐਤਵਾਰ ਨੂੰ ਕਾਹਿਰਾ ਆ ਰਹੀ ਇੱਕ ਯਾਤਰੀ ਟਰੇਨ ਨੂੰ ਇੱਕ ਰੇਲ ਇੰਜਣ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉੱਤਰੀ ਅਫ਼ਰੀਕੀ ਦੇਸ਼ ਮਿਸਰ ਵਿੱਚ ਇੱਕ ਮਹੀਨੇ ਦੇ ਅੰਦਰ ਇਹ ਦੂਜਾ ਰੇਲ ਹਾਦਸਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵਿਰਸਾ ਸਿੰਘ ਵਲਟੋਹਾ ਤਲਬ || Latest News || || Punjab News
ਘੱਟੋ ਘੱਟ 21 ਲੋਕਾਂ ਨੂੰ ਲਿਜਾਇਆ ਗਿਆ ਹਸਪਤਾਲ
ਰੇਲਵੇ ਅਧਿਕਾਰੀਆਂ ਨੇ ਇਕ ਬਿਆਨ ‘ਚ ਕਿਹਾ ਕਿ ਇਹ ਹਾਦਸਾ ਕਾਹਿਰਾ ਤੋਂ ਕਰੀਬ 270 ਕਿਲੋਮੀਟਰ ਦੱਖਣ ‘ਚ ਮਿਨਾਯਾ ਸੂਬੇ ‘ਚ ਵਾਪਰਿਆ। ਬਿਆਨ ‘ਚ ਕਿਹਾ ਗਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਿਹਤ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਘੱਟੋ ਘੱਟ 21 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ 19 ਦਾ ਇਲਾਜ ਕੀਤਾ ਗਿਆ ਅਤੇ ਛੁੱਟੀ ਦੇ ਦਿੱਤੀ ਗਈ।