ਅੱਠ ਸਾਲਾਂ ਦੀ ਮਾਸੂਮ ਬੱਚੀ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਖਾਧਾ

0
34
Child

ਟਾਂਡਾ ਉੜਮੁੜ, 6 ਮਈ 2026 : ਪੰਜਾਬ ਦੇ ਹਲਕਾ ਟਾਂਡਾ ਉੜਮੁੜ (Tanda Urmur) ਦੇ ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਖਰਲ ਖੁਰਦ ਵਿਖੇ ਅਵਾਰਾ ਕੁੱਤਿਆਂ (Stray dogs) ਨੇ ਮਾਸੂਮ ਬੱਚੀ ਨੂੰ ਨੋਚ-ਨੋਚ ਕੇ ਖਾ ਲਿਆ ਹੈ ।

ਕੌਣ ਹੈ ਇਹ ਮਾਸੂਮ ਬੱਚੀ

ਮਿਲੀ ਜਾਣਕਾਰੀ ਅਨੁਸਾਰ ਹਲਕਾ ਉੜਮੁੜ ਦੇ ਬਲਾਕ ਦੇ ਟਾਂਡਾ ਅਧੀਨ ਪੈਂਦੇ ਪਿੰਡ ਖਰਲ ਖ਼ੁਰਦ ਵਿਖੇ ਜੋ ਇਕ ਰੂਹ ਕੰਬਾਊ ਘਟਨਾ 8 ਸਾਲ ਦੀ ਮਾਸੂਮ ਬੱਚੀ ਨੂੰ ਅਵਾਰਾ ਕੁੱਤਿਆਂ ਵਲੋਂ ਨੋਚ-ਨੋਚ ਕੇ ਖਾਣ ਦੀ ਵਾਪਰੀ ਹੈ ਦੇ ਚਲਦਿਆਂ ਬੱਚੀ ਦੀ ਮੌਕੇ ’ਤੇ ਮੌਤ (Death) ਹੋ ਗਈ ਹੈ । ਮ੍ਰਿਤਕ ਬੱਚੀ ਦੀ ਪਛਾਣ ਸਲੋਨੀ ਪੁੱਤਰੀ ਪਿਆਰੇ ਲਾਲ ਵਾਸੀ ਪਿੰਡ ਖਰਲ ਖੁਰਦ ਥਾਣਾ ਟਾਂਡਾ ਵਜੋਂ ਹੋਈ ਹੈ । ਮਿਲੀ ਜਾਣਕਾਰੀ ਅਨੁਸਾਰ ਇਹ ਦਿਲ ਕੰਬਾਊ ਘਟਨਾ ਉਸ ਵੇਲੇ ਵਾਪਰੀ ਜਦੋਂ ਸਲੋਨੀ ਸਵੇਰੇ ਸਕੂਲ ਜਾਣ ਤੋਂ ਪਹਿਲਾਂ ਕਿਸੇ ਕੰਮ ਲਈ ਘਰੋਂ ਬਾਹਰ ਨਿਕਲੀ ਸੀ ਕਿ ਰਸਤੇ ਵਿੱਚ ਅਵਾਰਾ ਕੁੱਤਿਆਂ ਦੇ ਇਕ ਝੁੰਡ ਨੇ ਉਸ ਨੂੰ ਘੇਰ ਲਿਆ ਅਤੇ ਬੁਰੀ ਤਰ੍ਹਾਂ ਨੋਚਣਾ ਸ਼ੁਰੂ ਕਰ ਦਿੱਤਾ ।

ਬੱਚੀ ਦੇ ਕਾਫੀ ਦੇਰ ਤੱਕ ਨਾ ਮਿਲਣ ‘ਤੇ ਕੀਤੀ ਗਈ ਭਾਲ

ਜਦੋਂ ਕਾਫ਼ੀ ਦੇਰ ਤੱਕ ਬੱਚੀ ਵਾਪਸ ਨਾ ਆਈ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ । ਇਸ ਤਲਾਸ਼ ਦੌਰਾਨ ਬੱਚੀ ਰਸਤੇ ਵਿੱਚ ਹੀ ਖ਼ੂਨ ਨਾਲ ਲਥਪਥ ਹਾਲਤ ਵਿੱਚ ਪਈ ਮਿਲੀ । ਮੌਕੇ ’ਤੇ ਪਰਿਵਾਰਕ ਮੈਂਬਰਾਂ ਵਲੋਂ ਬੱਚੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ’ਚ ਸੋਗ ਦੀ ਲਹਿਰ ਹੈ ਅਤੇ ਲੋਕਾਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ । ਸੂਚਨਾ ਮਿਲਣ ਤੇ ਟਾਂਡਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਕੇ ਆਪਣੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

LEAVE A REPLY

Please enter your comment!
Please enter your name here