ਚੋਣ ਕਮਿਸ਼ਨ ਵੱਲੋਂ ਤਰਨਤਾਰਨ ਦੇ DC ਦੇ ਤਬਾਦਲੇ ਦੇ ਹੁਕਮ
ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਚੋਣ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਦੇ ਖਿਲਾਫ ਨਿਰਦੇਸ਼ ਜਾਰੀ ਹੋਏ ਹਨ। ਇੱਕ ਅਜਿਹੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕੀਤਾ ਗਿਆ ਹੈ ਜਿਸ ਨੇ ਹਾਲੇ 2 ਦਿਨ ਪਹਿਲਾਂ ਹੀ ਕਾਰਜਭਾਰ ਸੰਭਾਲਿਆ ਸੀ। 3 ਦਿਨ ਬਾਅਦ ਹੀ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਹੁਕਮ ਜਾਰੀ ਹੋਏ ਹਨ। ਦਰਅਸਲ ਤਰਨ ਤਾਰਨ ‘ਚ ਨਿਯੁਕਤ ਕੀਤੇ ਡੀਸੀ ਗੁਲਪ੍ਰੀਤ ਸਿੰਘ ਔਲਖ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ 3 ਦਿਨ ਪਹਿਲਾਂ ਹੀ ਤਰਨ ਤਾਰਨ ਦਾ ਡੀਸੀ ਲਾਇਆ ਗਿਆ ਸੀ।
ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ‘ਚ ਮਾਹੌਲ ਸਰਗਰਮ
2 ਦਿਨ ਪਹਿਲਾਂ ਹੀ ਗੁਲਪ੍ਰੀਤ ਸਿੰਘ ਨੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਕਾਰਜਭਾਰ ਸੰਭਾਲਿਆ ਸੀ ਤੇ ਹੁਣ ਉਨ੍ਹਾਂ ਦੇ ਤਬਾਦਲੇ ਦੇ ਨਿਰਦੇਸ਼ ਜਾਰੀ ਹੋ ਗਏ ਹਨ। ਇਹ ਨਿਰਦੇਸ਼ ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਹੋਏ ਹਨ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਤੇ ਇਲਜ਼ਾਮ ਲੱਗੇ ਹਨ ਕਿ ਉਨ੍ਹਾਂ ਨੇ ਸਰਪੰਚੀ ਰਾਖਵੇਂਕਰਨ ਚ ਬਦਲਾਅ ਕੀਤੇ ਹਨ। ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਪਹਿਲਾਂ ਹੀ ਪਿੰਡਾਂ ‘ਚ ਮਾਹੌਲ ਸਰਗਰਮ ਹੈ ਤਾਂ ਇਸ ਵਿਚਾਲੇ ਸਰਪੰਚੀ ਰਾਖਵੇਂਕਰਨ ਨਾਲ ਛੇੜਛਾੜ ਕਰਨਾ ਠੀਕ ਨਹੀਂ ਹੈ। ਇਸੇ ਲਈ ਇਹ ਕਾਰਵਾਈ ਕੀਤੀ ਗਈ ਹੈ।
ਕਸ਼ਮੀਰ ਦੇ ਕੁਲਗਾਮ ‘ਚ ਦਹਿਸ਼ਤਗਰਦਾਂ ਤੇ ਫੌਜ ਵਿਚਾਲੇ ਮੁੱਠਭੇੜ, ਦੋ ਦਹਿਸ਼ਤਗਰਦ ਢੇਰ || Latest News
ਪੰਜਾਬ ਦੇ ਚੋਣ ਕਮਿਸ਼ਨ ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ: ਗੁਲਪ੍ਰੀਤ ਸਿੰਘ ਔਲਖ਼ ਆਈ.ਏ.ਐੱਸ. ਦਾ ਤਬਾਦਲਾ ਕਰਨ ਸੰਬੰਧੀ ਹੁਕਮ ਜਾਰੀ ਕੀਤੇ ਹਨ। ਗੁਲਪ੍ਰੀਤ ਸਿੰਘ ਔਲਖ਼ ਨੇ ਅਜੇ ਤਿੰਨ ਦਿਨ ਪਹਿਲਾਂ ਹੀ ਤਬਾਦਲੇ ਮਗਰੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਗੁਲਪ੍ਰੀਤ ਸਿੰਘ ਔਲਖ ਮਿਊਂਸੀਪਲ ਕਾਰਪੋਰੇਸ਼ਨ ਅੰਮ੍ਰਿਤਸਰ ਵਿਖੇ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਔਲਖ 2015 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ। ਹੁਣ ਉਨ੍ਹਾਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਪੰਚਾਇਤੀ ਚੋਣਾਂ ਦੌਰਾਨ ਇੱਕ ਖ਼ਾਸ ਪੰਚਾਇਤ ਅੰਦਰ ਰਾਖਵੇਂਕਰਨ ਸੰਬੰਧੀ ਤਬਦੀਲੀ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਸੀ। ਜਿਸ ਨੂੰ ਲੈ ਕੇ ਪੰਜਾਬ ਚੋਣ ਕਮਿਸ਼ਨ ਨੇ ਨੋਟਿਸ ਲਿਆ ਤੇ ਕਾਰਵਾਈ ਕਰਦਿਆਂ ਤਬਾਦਲੇ ਦੇ ਨਿਰਦੇਸ਼ ਜਾਰੀ ਕੀਤੇ ਹਨ।