ਨਵੀਂ ਦਿੱਲੀ, 30 ਸਤੰਬਰ 2026 : ਭਾਰਤੀ ਚੋਣ ਕਮਿਸ਼ਨ (Election Commission of India) ਵਲੋਂ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੀ ਰਜਿਸਟ੍ਰੇਸ਼ਨ ‘ਤੇ ਰੋਕ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।
ਕੀ ਆਖਿਆ ਕੋਰਟ ਵਿਚ ਚੋਣ ਕਮਿਸ਼ਨ ਨੇ ਸੁਣਵਾਈ ਦੌਰਾਨ
ਮਿਲੀ ਜਾਣਕਾਰੀ ਅਨੁਸਾਰ ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਹਾਈਕੋਰਟ (Delhi High Court) ਵਿਚ ਪਾਰਟੀ ਦੀ ਰਜਿਸਟ੍ਰੇਸ਼ਨ ਭਾਰਤੀ ਚੋਣ ਕਮਿਸ਼ਨ ਵਲੋਂ ਕੀਤੇ ਜਾਣ ਵਿਚ ਕੀਤੀ ਜਾ ਰਹੀ ਦੇਰੀ ਦੇ ਚਲਦਿਆਂ ਕੋਰਟ ਪਹੁੰਚੀ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਚੋਣ ਕਮਿਸ਼ਨ ਨੇ ਰਾਸ਼ਟਰੀ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਆਖਿਆ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਵਿਚ ਦੇਰੀ ਜਾਂ ਰੋਕ ਲਗਾਈ ਜਾਵੇਗੀ ।
ਕਦੋਂ ਦਿੱਤੀ ਗਈ ਸੀ ਪਾਰਟੀ ਵਲੋਂ ਰਜਿਸਟ੍ਰੇਸ਼ਨ ਲਈ ਅਰਜ਼ੀ
ਉਕਤ ਰਾਜਨੀਤਕ ਪਾਰਟੀ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) (Shiromani Akali Dal (Waris Punjab de)ਜੋ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਬਣੀ ਹੈ ਵਲੋਂ ਜਨਵਰੀ 2025 ਵਿਚ ਰਜਿਸਟ੍ਰੇੇਸ਼ਨ ਲਈ ਅਰਜ਼ੀ ਦਿੱਤੀ ਗਈ ਸੀ ਪਰ ਭਾਰਤੀ ਚੋਣ ਕਮਿਸ਼ਨ ਵਲੋਂ ਪਾਰਟੀ ਦੀ ਰਜਿਸਟ੍ਰੇਸ਼ਨ (Registration) ਕਰਨ ਵਿਚ ਕੀਤੀ ਗਈ ਦੇਰੀ ਦੇ ਚਲਦਿਆਂ ਪਾਰਟੀ ਨੂੰ ਕੋਰਟ ਦਾ ਸਹਾਰਾ ਲੈਣਾ ਪਿਆ ।
ਕੀ ਆਖਿਆ ਹਾਈਕੋਰਟ ਦੇ ਜਸਟਿਸ ਨੇ
ਦਿੱਲੀ ਹਾਈਕੋਰਟ ਵਿਚ ਹੋਈ ਸੁਣਵਾਈ ਦੌਰਾਨ ਜਸਟਿਸ ਸੌਰਭ ਬੈਨਰਜੀ ਦੇ ਸਾਹਮਣੇ ਚੋਣ ਕਮਿਸ਼ਨ ਦੇ ਵਕੀਲ ਨੇ ਸਪੱਸ਼ਟ ਕੀਤਾ ਕਿ ਰਾਸ਼ਟਰੀ ਸੁਰੱਖਿਆ ਸਬੰਧੀ ਇਸ ਸੰਗਠਨ ਦੀ ਰਜਿਸਟ੍ਰੇਸ਼ਨ ਸਬੰਧੀ ਗੰਭੀਰ ਚਿੰਤਾਵਾਂ ਅਤੇ ਇਨਪੁਟ ਹਨ, ਜਿਸ ਕਾਰਨ ਮਾਮਲਾ ਪੈਂਡਿੰਗ ਹੈ । ਜਿਸ ‘ਤੇ ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਇਸ ਮਾਮਲੇ ‘ਤੇ ਫ਼ੈਸਲਾ ਲੈਣ ਲਈ ਸਮਾਂ ਸੀਮਾਂ ਨਿਰਧਾਰਤ ਕਰਦਿਆਂ 1 ਅਕਤੂਬਰ 2026 ਦਿਨ ਵੀਰਵਾਰ ਤੱਕ ਆਪਣੀ ਰਿਪੋਰਟ ਅਦਾਲਤ ਨੂੰ ਸੌਂਪੇ ਜਾਣ ਦੇ ਨਿਰਦੇਸ਼ ਦਿੱਤੇ ਹਨ ।









