ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 18-11-2024

0
24

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 18-11-2024

ਡੇਂਗੂ ਦਾ ਕਹਿਰ ਜਾਰੀ, ਇੱਕ ਨੌਜਵਾਨ ਦੀ ਹੋਈ ਮੌ.ਤ

ਰਾਜਪੁਰਾ : ਨੇੜਲੇ ਪਿੰਡ ਮੰਡਵਾਲ ਵਿਖੇ ਇੱਕ 23 ਸਾਲਾ ਨੌਜਵਾਨ ਦੀ ਡੇਂਗੂ ਨਾਲ ਪੀੜਤ ਹੋਣ ਕਰਕੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਹ ਵੀ ਪੜ੍ਹੋ;

ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਦਿਨ ਦਿਹਾੜੇ ਗੋ.ਲੀਆਂ ਮਾਰ ਕੇ ਕੀਤੇ ਕਤ.ਲ

ਤਰਨਤਾਰਨ ਵਿਧਾਨ ਸਭਾ ਹਲਕੇ ਦੇ ਪਿੰਡ ਲਾਲੂਘੁੰਮਣ ਵਿਖੇ ਪਾਠ ਦੇ ਭੋਗ ਤੋਂ ਵਾਪਸ ਪਰਤ ਰਹੇ ਆਮ ਆਦਮੀ ਪਾਰਟੀ ਦੇ ਹਾਲ ਹੀ ‘ਚ ਬਣੇ ਸਰਪੰਚ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਦਿੱਤੀਆਂ ਜਿਸ ਕਾਰਨ ਉਨ੍ਹਾਂ ਦੀ ਮੌਕੇ ਉੱਪਰ ਹੀ ਮੌਤ ਹੋ ਗਈ। ਇਹ ਵੀ ਪੜ੍ਹੋ;

ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕੋਲੋਨ ਪਾਊਡਰ, 1 ਗਲੋਕ 9 ਐਮ.ਐਮ. (ਆਸਟ੍ਰੀਆ ਵਿੱਚ ਬਣੀ) ਅਤੇ 1 ਪਿਸਤੌਲ .32 ਬੋਰ ਬਰਾਮਦ ਕੀਤਾ ਗਿਆ।ਇਹ ਵੀ ਪੜ੍ਹੋ;

ਸੰਘਣੀ ਧੁੰਦ ਕਾਰਨ ਖੜ੍ਹੇ ਕੈਂਟਰ ਨਾਲ ਟਕਰਾਇਆ ਟੈਂਪੂ; ਇੱਕ ਵਿਅਕਤੀ ਦੀ ਮੌਕੇ ‘ਤੇ ਮੌਤ

ਸੰਘਣੀ ਧੁੰਦ ਕਾਰਨ ਅਬੋਹਰ-ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇ ‘ਤੇ ਪਿੰਡ ਕੱਲਰਖੇੜਾ ਨੇੜੇ ਇਕ ਟੈਂਪੂ ਸੜਕ ਕਿਨਾਰੇ ਖੜ੍ਹੇ ਕੈਂਟਰ ਨਾਲ ਟਕਰਾ ਗਿਆ, ਜਿਸ ਕਾਰਨ ਟੈਂਪੂ ਚਾਲਕ ਦੀ ਮੌਤ ਹੋ ਗਈ। ਇਹ ਵੀ ਪੜ੍ਹੋ;

LEAVE A REPLY

Please enter your comment!
Please enter your name here