ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 21-12-2024
ਓਮੈਕਸ ਸਿਟੀ ‘ਚ ਸਿਲੰਡਰ ਫਟਣ ਕਾਰਨ 3 ਘਰਾਂ ਨੂੰ ਲੱਗੀ ਭਿਆਨਕ ਅੱਗ; ਫਾਇਰ ਬ੍ਰਿਗੇਡ ਦੀਆਂ 12 ਤੋਂ ਵੱਧ ਗੱਡੀਆਂ ਮੌਕੇ ‘ਤੇ ਮੌਜੂਦ
ਹਰਿਆਣਾ: ਰੋਹਤਕ ਦੇ ਓਮੈਕਸ ਸਿਟੀ ‘ਚ ਸ਼ੁੱਕਰਵਾਰ ਸ਼ਾਮ ਨੂੰ ਸਿਲੰਡਰ ਫਟਣ ਕਾਰਨ ਕਰੀਬ 3 ਫਲੈਟਾਂ ਨੂੰ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਇਹ ਵੀ ਪੜ੍ਹੋ:
ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਲੋਨੀਆਂ ‘ਤੇ ਚੱਲਿਆ ਪੀਲਾ ਪੰਜਾ
ਅੰਮ੍ਰਿਤਸਰ 20 ਦਸੰਬਰ 2024- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਚੋਗਾਵਾਂ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਰਾਮਤੀਰਥ ਰੋਡ ਉਪਰ ਪਿੰਡ ਕਲੇਰ ਅਤੇ ਵਡਾਲਾ ਭਿੱਟੇਵੱਡ ਵਿਖੇ ਬਣ ਰਹੀਆਂ ਨਵੀਆਂ ਅਣ-ਅਧਿਕਾਰਿਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਇਹ ਵੀ ਪੜ੍ਹੋ:
ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ
ਚੰਡੀਗੜ੍ਹ : ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਹ ਵੀ ਪੜ੍ਹੋ:
ਸਿਹਤ ਵਿਭਾਗ ਵੱਲੋਂ ਸਰਦੀ ਤੋਂ ਬਚਾਅ ਲਈ ਐਡਵਾਇਜਰੀ ਜਾਰੀ
ਸਰਦੀ ਦੇ ਮੌਸਮ ਕਾਰਨ ਸ਼ੀਤ ਲਹਿਰ ਦੌਰਾਨ ਬਜ਼ੁਰਗ, ਛੋਟੇ ਬੱਚੇ ਅਤੇ ਕਿਸੇ ਬਿਮਾਰੀ ਤੋਂ ਪੀੜਤ ਲੋਕ ਜ਼ਿਆਦਾ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾਂ ਕਰਵਾਇਆ ਜਾਵੇ ਤਾਂ ਕਈ ਵਾਰ ਖਤਰੇ ਦਾ ਕਾਰਨ ਬਣ ਸਕਦਾ ਹੈ। ਇਹ ਵੀ ਪੜ੍ਹੋ: