ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 29-10-2024
ਪੰਜਾਬ ਪੁਲਿਸ ਵੱਲੋਂ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ
ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ ਇਹ ਵੀ ਪੜ੍ਹੋ:
ਵਿਜੀਲੈਂਸ ਬਿਊਰੋ ਨੇ PSPCL ਦੇ ਮੁੱਖ ਖ਼ਜ਼ਾਨਚੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ ਇਹ ਵੀ ਪੜ੍ਹੋ:
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਕੀਤਾ ਗਿਆ ਰੋਸ਼ ਪ੍ਰਦਰਸ਼ਨ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਹੋਰ ਸਿੱਖ ਜਥੇਬੰਦੀਆ ਵਲੋ ਅੱਜ ਇੱਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋ ਰਹੀਆਂ ਸਨ ਤੇ ਦੂਜੇ ਪਾਸੇ ਇਸ ਜਥੇਬੰਦੀ ਵੱਲੋਂ ਇਹਨਾਂ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਵੀ ਪੜ੍ਹੋ:
ਕਿਸਾਨ ਮਜ਼ਦੂਰ ਮੋਰਚਾ ਤੇ SKM (ਗੈਰ ਰਾਜਨੀਤਿਕ) ਵੱਲੋਂ ਖੋਲ੍ਹੇ ਗਏ ਸੜਕੀ ਜਾਮ, ਅੰਦੋਲਨ ਜਾਰੀ
ਝੋਨੇ ਦੀ ਖਰੀਦ ਵਿੱਚ ਚੱਲ ਰਹੀ ਮੁਸ਼ਕਿਲ ਹੱਲ ਕਰਵਾਉਣ ਲਈ ਪੰਜਾਬ ਵਿੱਚ ਲੱਗੇ ਮੁੱਖ ਸੜਕਾਂ ਤੋਂ ਜਾਮ,ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦਖੋਲ੍ਹ ਦਿੱਤੇ ਗਏ ਹਨ। ਇਹ ਵੀ ਪੜ੍ਹੋ: