ਚੰਡੀਗੜ੍: ਚੰਡੀਗੜ੍ਹ ਵਿੱਚ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਜੇ.ਈ.ਆਰ.ਸੀ.) ਨੇ ਚੰਡੀਗੜ੍ਹ ‘ਚ ਬਿਜਲੀ ਦਰਾਂ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ‘ਤੇ ਪਵੇਗਾ।
9.4% ਵਧਿਆ ਟੈਰਿਫ
ਦੱਸ ਦਈਏ ਕਿ ਸੰਯੁਕਤ ਬਿਜਲੀ ਰੈਗੂਲੇਟਰੀ ਕਮਿਸ਼ਨ (ਜੇਈਆਰਸੀ) ਨੇ ਚੰਡੀਗੜ੍ਹ ਵਿੱਚ ਵਿੱਤੀ ਸਾਲ 2024-25 ਲਈ ਬਿਜਲੀ ਦਰਾਂ ਵਿੱਚ 9.4% ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਇਹ ਵਾਧਾ 1 ਅਗਸਤ, 2024 ਤੋਂ ਲਾਗੂ ਹੋ ਗਿਆ ਹੈ, ਜਿਸਦਾ ਉਦੇਸ਼ ਬਿਜਲੀ ਦੀ ਸਥਿਰਤਾ ਨੂੰ ਬਣਾਈ ਰੱਖਣਾ ਅਤੇ ਬਿਜਲੀ ਦੀ ਖਰੀਦ ਲਾਗਤ ਨੂੰ ਸੰਤੁਲਿਤ ਕਰਨਾ ਹੈ।
ਇਹ ਵੀ ਪੜ੍ਹੋ : ‘ਆਪ’ ਵਫ਼ਦ ਨੇ ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਜੇਈਆਰਸੀ ਵੱਲੋਂ ਇਹ ਫੈਸਲਾ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਾਇਰ ਟੈਰਿਫ ਪਟੀਸ਼ਨ ਦੇ ਜਵਾਬ ਵਿੱਚ ਲਿਆ ਗਿਆ ਹੈ। ਪ੍ਰਸ਼ਾਸਨ ਨੇ 19.44% ਵਾਧੇ ਦੀ ਤਜਵੀਜ਼ ਰੱਖੀ ਸੀ, ਪਰ ਕਮਿਸ਼ਨ ਨੇ ਸਿਰਫ 9.4% ਵਾਧੇ ਨੂੰ ਮਨਜ਼ੂਰੀ ਦਿੱਤੀ। ਇਸ ਨਵੀਂ ਦਰ ਵਾਧੇ ਦਾ ਘਰੇਲੂ ਅਤੇ ਵਪਾਰਕ ਸ਼੍ਰੇਣੀ ਵਿੱਚ 0-150 ਯੂਨਿਟਾਂ ਦੀ ਖਪਤ ਕਰਨ ਵਾਲੇ ਖਪਤਕਾਰਾਂ ‘ਤੇ ਕੋਈ ਅਸਰ ਨਹੀਂ ਪਵੇਗਾ।