ਪੰਜਾਬ ਅੰਦਰ ਬਿਜਲੀ ਮੁਲਾਜਮਾਂ ਦੀ ਹੜ੍ਹਤਾਲ ਹੋ ਗਈ ਹੈ ਖਤਮ : ਚੀਮਾ

0
28
Harpal Cheema

ਚੰਡੀਗੜ੍ਹ, 28 ਜੁਲਾਈ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਨੇ ਆਖਿਆ ਹੈ ਕਿ ਪੰਜਾਬ ਅੰਦਰ ਚੱਲ ਰਹੀ ਬਿਜਲੀ ਮੁਲਾਜਮਾਂ ਦੀ ਹੜ੍ਹਤਾਲ ਖਤਮ ਹੋ ਗਈ ਹੈ ।

ਹੋਰ ਕੀ ਕੀ ਦੱਸਿਆ ਵਿੱਤ ਮੰਤਰੀ ਚੀਮਾ ਨੇ

ਬਿਜਲੀ ਮੁਲਾਜਮਾਂ ਦੀ ਹੜ੍ਹਤਾਲ ਖਤਮ ਹੋਣ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਸਰਕਾਰ ਅਤੇ ਮੁਲਾਜਮ ਜੱਥੇਬੰਦੀਆਂ ਵਿਚਾਲੇ ਸਕਾਰਾਤਮਕ ਗੱਲਬਾਤ ਹੋਈ ਹੈ, ਜਿਸ ਤੋਂ ਬਾਅਦ ਹੜ੍ਹਤਾਲ ਵਾਪਸ ਲੈ ਲਈ ਗਈ ਹੈ । ਹਰਪਾਲ ਚੀਮਾ ਨੇ ਦੱਸਿਆ ਕਿ ਕਰੀਬ 16 ਮੁਲਾਜ਼ਮ ਯੂਨੀਅਨਾਂ ਇਸ ਹੜਤਾਲ ਵਿੱਚ ਸ਼ਾਮਲ ਸਨ । ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਲਈ ਇੱਕ ਫਾਇਨੈਂਸ ਕਮੇਟੀ ਦਾ ਗਠਨ ਕਰ ਦਿੱਤਾ ਹੈ । ਇਹ ਕਮੇਟੀ ਵੱਖ-ਵੱਖ ਮੰਗਾਂ ਦਾ ਵਿਸਥਾਰ ਨਾਲ ਅਧਿਐਨ ਕਰੇਗੀ ਅਤੇ ਆਪਣੀ ਰਿਪੋਰਟ 15 ਅਗਸਤ ਤੱਕ ਸਰਕਾਰ ਨੂੰ ਸੌਂਪੇਗੀ ।

ਪੰਜਾਬ ਸਰਕਾਰ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਹੈ ਵਚਨਬੱਧ : ਵਿੱਤ ਮੰਤਰੀ

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਮੇਟੀ ਦੀ ਰਿਪੋਰਟ ਮਿਲਣ ਤੋਂ ਬਾਅਦ ਉਸ ਦੇ ਆਧਾਰ ‘ਤੇ ਜਲਦ ਫ਼ੈਸਲੇ ਲਏ ਜਾਣਗੇ, ਤਾਂ ਜੋ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ ।

ਚੀਮਾ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਉਦੇਸ਼ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਹਰ ਮਸਲੇ ਦਾ ਹੱਲ ਕੱਢਣਾ ਹੈ । ਉਨ੍ਹਾਂ ਉਮੀਦ ਜਤਾਈ ਕਿ ਹੜਤਾਲ ਖਤਮ ਹੋਣ ਨਾਲ ਬਿਜਲੀ ਸੇਵਾਵਾਂ ਪਹਿਲਾਂ ਵਾਂਗ ਸੁਚਾਰੂ ਢੰਗ ਨਾਲ ਜਾਰੀ ਰਹਿਣਗੀਆਂ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ।

LEAVE A REPLY

Please enter your comment!
Please enter your name here