ਆਸਟ੍ਰੇਲੀਆ ‘ਚ ਸ਼ੁੱਕਰਵਾਰ ਨੂੰ ਆਏ ਹੜ੍ਹ ਕਾਰਨ ਸੈਂਕੜੇ ਘਰ ਤਬਾਹ ਹੋ ਗਏ ਹਨ। ਇਸ ਦੌਰਾਨ ਆਸਟਰੇਲੀਆ ਦੇ ਦੂਜੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਵਿਕਟੋਰੀਆ ਵਿੱਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਵਿਕਟੋਰੀਆ ਰਾਜ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਸੂਬੇ ਦੀ ਰਾਜਧਾਨੀ ਮੈਲਬੌਰਨ ਦੇ ਕੁਝ ਇਲਾਕਿਆਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ: PM ਮੋਦੀ ਨੇ ਪੀਐੱਮ-ਕਿਸਾਨ ਸਕੀਮ ਤਹਿਤ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਕੀਤੀ ਜਾਰੀ
ਮੀਡੀਆ ਰਿਪੋਰਟਾਂ ਅਨੁਸਾਰ ਆਸਟ੍ਰੇਲੀਅਨ ਸਰਕਾਰ ਨੇ ਵੀ ਤਿੰਨ ਰਾਜਾਂ ਵਿੱਚ ਭਾਰੀ ਮੀਂਹ ਕਾਰਨ ਖੇਤਰੀ ਲੋਕਾਂ ਨੂੰ ਸੁਰੱਖਿਅਤ ਇਲਾਕਿਆਂ ਵਿੱਚ ਜਾਣ ਦੇ ਆਦੇਸ਼ ਦਿੱਤੇ ਹਨ। ਦੱਸ ਦਈਏ ਕਿ ਕੁਝ ਇਲਾਕਿਆਂ ‘ਚ 24 ਘੰਟਿਆਂ ਦੀ ਬਾਰਿਸ਼ ਕਾਰਨ ਅਚਾਨਕ ਹੜ੍ਹ ਦਾ ਪਾਣੀ ਵਧ ਗਿਆ ਹੈ। ਭਾਰੀ ਮੀਂਹ ਦਾ ਪਾਣੀ ਕਈ ਘਰਾਂ ਵਿੱਚ ਦਾਖਲ ਹੋ ਗਿਆ। ਦੇਸ਼ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਹੁਣ ਤੱਕ 20 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ।
ਰਿਪੋਰਟਾਂ ਅਨੁਸਾਰ ਵਿਕਟੋਰੀਆ ਰਾਜ ਵਿੱਚ 500 ਘਰ ਪਾਣੀ ਵਿੱਚ ਡੁੱਬ ਗਏ ਹਨ ਜਦੋਂ ਕਿ 500 ਤੋਂ ਵੱਧ ਜਾਇਦਾਦਾਂ ਹੜ੍ਹ ਵਿੱਚ ਆ ਗਈਆਂ ਹਨ। ਉਨ੍ਹਾਂ ਕਿਹਾ ਕਿ ਹੋਰ ਘਰ ਹੜ੍ਹ ਦੀ ਲਪੇਟ ਵਿੱਚ ਆ ਸਕਦੇ ਹਨ।