SGPC ਦਫ਼ਤਰ ‘ਚ ਭਿੜੇ ਮੁਲਾਜ਼ਮ, ਇੱਕ ਦਾ ਹੋਇਆ ਕ.ਤਲ
SGPC ਦੇ ਦਫਤਰ ਵਿਚ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਇਕ ਮੁਲਾਜ਼ਮ ਵਲੋਂ ਦੂਜੇ ਮੁਲਾਜ਼ਮ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਐੱਸ. ਜੀ. ਪੀ. ਸੀ ਦੇ ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬ੍ਰਾਂਚ ਦੇ ਸੇਵਾਦਾਰ ਦਰਬਾਰਾ ਸਿੰਘ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਿਸ ਵਿਚ ਉਸ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਖਾਣਾ ਖਾਂਦੇ ਸਮੇਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 23 IPS ਤੇ 4 PPS ਅਫਸਰਾਂ ਦੇ ਕੀਤੇ ਗਏ ਤਬਾਦਲੇ || Punjab News
ਝਗੜਾ ਇੰਨਾ ਵੱਧ ਗਿਆ ਕਿ ਸੁਖਬੀਰ ਸਿੰਘ ਨੇ ਦਰਬਾਰਾ ਸਿੰਘ ‘ਤੇ ਤਲਵਾਰ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ, ਜਿਸ ਨੂੰ ਤੁਰੰਤ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਸੂਤਰਾਂ ਮੁਤਾਬਕ ਦਰਬਾਰਾ ਸਿੰਘ ਦੀ ਮੌਤ ਹੋ ਗਈ ਹੈ।