ਅੰਮ੍ਰਿਤਸਰ ‘ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ,  ਗੈਂਗਸਟਰ ਦੀ ਹੋਈ ਮੌਤ || Latest News

0
9

ਅੰਮ੍ਰਿਤਸਰ ‘ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ,  ਗੈਂਗਸਟਰ ਦੀ ਹੋਈ ਮੌਤ

ਅੰਮ੍ਰਿਤਸਰ ‘ਚ ਬੁੱਧਵਾਰ ਨੂੰ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ‘ਚ ਪੁਲਸ ਨੇ ਇਕ ਗੈਂਗਸਟਰ ਨੂੰ ਮਾਰ ਮੁਕਾਇਆ, ਜਦਕਿ ਉਸਦਾ ਦੂਜਾ ਸਾਥੀ ਫਰਾਰ ਹੋ ਗਿਆ। ਇਹ ਅੱਤਵਾਦੀ ਲਖਬੀਰ ਲੰਡਾ ਗੈਂਗ ਦੇ ਹਨ, ਜੋ ਵਿਦੇਸ਼ਾਂ ‘ਚ ਬੈਠ ਕੇ ਭਾਰਤ ‘ਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।

ਇਹ ਵੀ ਪੜ੍ਹੋ- ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਲਈ ਜਾਰੀ ਅਹਿਮ ਹਦਾਇਤ,  ਬਿਜਲੀ ਦੀ ਸਜਾਵਟ ਨਾ ਕਰਨ ਦੀ ਕੀਤੀ ਅਪੀਲ

ਇਹ ਮੁਕਾਬਲਾ ਅੰਮ੍ਰਿਤਸਰ ਦੇ ਬਿਆਸ ਨੇੜੇ ਭਿੰਡਰ ਪਿੰਡ ਵਿੱਚ ਹੋਇਆ। ਮਾਰੇ ਗਏ ਗੈਂਗਸਟਰ ਦੀ ਪਛਾਣ ਗੁਰਸ਼ਰਨ ਸਿੰਘ ਵਾਸੀ ਪਿੰਡ ਹਰੀਕੇ ਵਜੋਂ ਹੋਈ ਹੈ।ਇਹ ਮੁਕਾਬਲਾ ਗੁਰਦੇਵ ਸਿੰਘ ਉਰਫ਼ ਗੋਖਾ ਸਰਪੰਚ ਦੇ ਕਤਲ ਕੇਸ ਨਾਲ ਸਬੰਧਤ ਹੈ, ਜੋ ਪਿੰਡ ਸਠਿਆਲਾ ਦਾ ਵਸਨੀਕ ਸੀ ਅਤੇ 23 ਅਕਤੂਬਰ 2024 ਨੂੰ ਬਿਆਸ ਥਾਣਾ ਖੇਤਰ ਵਿੱਚ ਕਤਲ ਕਰ ਦਿੱਤਾ ਗਿਆ ਸੀ।

ਉਨ੍ਹਾਂ ਨੇ ਝਾੜੀਆਂ ਵਿੱਚ ਰੱਖਿਆ ਹਥਿਆਰ ਚੁੱਕ ਕੇ ਗੋਲੀਆਂ ਚਲਾ ਦਿੱਤੀਆਂ

ਪੁਲੀਸ ਪਾਰਟੀ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਮੌਕੇ ’ਤੇ ਲੈ ਕੇ ਗਈ ਤਾਂ ਅਚਾਨਕ ਦੋਵਾਂ ਗੈਂਗਸਟਰਾਂ ਨੇ ਪੁਲੀਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਭੱਜਦੇ ਹੋਏ ਦੋਵਾਂ ਨੇ ਨੇੜੇ ਦੀਆਂ ਝਾੜੀਆਂ ‘ਚੋਂ ਆਪਣੇ ਹਥਿਆਰ ਕੱਢ ਲਏ ਅਤੇ ਪੁਲਸ ‘ਤੇ ਫਾਇਰਿੰਗ ਕਰ ਦਿੱਤੀ।

ਜਵਾਬੀ ਕਾਰਵਾਈ ‘ਚ ਪੁਲਿਸ ਨੇ ਸਵੈ-ਰੱਖਿਆ ‘ਚ ਗੋਲੀ ਚਲਾ ਦਿੱਤੀ, ਜਿਸ ‘ਚ ਇਕ ਗੈਂਗਸਟਰ ਗੁਰਸ਼ਰਨ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਜਦਕਿ ਦੂਜਾ ਗੈਂਗਸਟਰ ਪਾਰਸ ਗੋਲੀਬਾਰੀ ਕਰਦੇ ਹੋਏ ਮੰਡ ਇਲਾਕੇ ‘ਚ ਦਰਿਆ ‘ਚ ਛਾਲ ਮਾਰ ਕੇ ਫਰਾਰ ਹੋ ਗਿਆ।

3 ਮੁਲਜ਼ਮ ਮਨਾਲੀ ਤੋਂ ਗ੍ਰਿਫ਼ਤਾਰ

ਇਸ ਤੋਂ ਬਾਅਦ ਖੁਫੀਆ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਕਤਲ ‘ਚ ਸ਼ਾਮਲ ਤਿੰਨ ਦੋਸ਼ੀਆਂ ਨੂੰ ਮਨਾਲੀ ਤੋਂ ਗ੍ਰਿਫਤਾਰ ਕੀਤਾ ਹੈ।ਇਨ੍ਹਾਂ ਦੀ ਪਛਾਣ ਗੁਰਸ਼ਰਨ ਸਿੰਘ ਅਤੇ ਪਰਵੀਨ ਸਿੰਘ ਦੋਵੇਂ ਵਾਸੀ ਹਰੀਕੇ ਅਤੇ ਨੂਰਦੀ ਵਾਸੀ ਪਾਰਸ ਵਜੋਂ ਹੋਈ ਹੈ।

ਇਨ੍ਹਾਂ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਬਿਆਸ ਥਾਣੇ ਲਿਆਂਦਾ ਗਿਆ। ਪੁੱਛ-ਪੜਤਾਲ ਦੌਰਾਨ ਗੁਰਸ਼ਰਨ ਅਤੇ ਪਾਰਸ ਆਪਣੇ ਬਿਆਨਾਂ ਅਨੁਸਾਰ ਮੁਲਜ਼ਮਾਂ ਨੂੰ ਉਸ ਥਾਂ ‘ਤੇ ਲੈ ਗਏ, ਜਿੱਥੋਂ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ।

 

LEAVE A REPLY

Please enter your comment!
Please enter your name here