ਪੰਜਾਬ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ
ਪੰਜਾਬ ਦੇ ਮੋਹਾਲੀ ਦੇ ਬਨੂੜ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇੱਕ ਬਦਮਾਸ਼ ਨੂੰ ਗੋਲੀ ਲੱਗ ਗਈ ਹੈ। ਕਰਾਸ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਬਦਮਾਸ਼ ਨੂੰ ਕਾਬੂ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਵਿਦੇਸ਼ ‘ਚ ਰਹਿੰਦੇ ਗੈਂਗਸਟਰ ਦੇ ਇਸ਼ਾਰੇ ‘ਤੇ ਵਾਰਦਾਤਾਂ ਕਰਦਾ ਸੀ। ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਪਤਾ ਲੱਗਾ ਹੈ ਕਿ ਇਸ ਗੈਂਗਸਟਰ ਨੇ ਪਟਿਆਲਾ ਵਿੱਚ ਦੋ ਵਾਰਦਾਤਾਂ ਕੀਤੀਆਂ ਹਨ।
ਇਹ ਵੀ ਪੜ੍ਹੋ ਪੁਲਿਸ ਨੇ ਬਠਿੰਡਾ ‘ਚ ਡਰਾਈਵਰ ਦੇ ਕਤਲ ਮਾਮਲੇ ‘ਚ 4 ਵਿਅਕਤੀਆਂ…
ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਇਸ ਕਾਰਵਾਈ ਦੀ ਅਗਵਾਈ ਕਰ ਰਹੀ ਹੈ। ਜਿਸ ਵਿੱਚ ਪਟਿਆਲਾ ਪੁਲਿਸ ਵੀ ਸ਼ਾਮਿਲ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਅਧਿਕਾਰੀ ਜਲਦੀ ਹੀ ਪੂਰੀ ਜਾਣਕਾਰੀ ਦੇਣਗੇ।