ਦਹਿਸ਼ਤਗਰਦਾਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਇਆ ਮੁਕਾਬਲਾ, ਜਵਾਨਾਂ ਨੇ 6 ਦਹਿਸ਼ਤਗਰਦ ਕੀਤੇ ਢੇਰ, 2 ਜਵਾਨ ਵੀ ਹੋਏ ਸ਼ਹੀਦ || Latest News

0
220

ਦਹਿਸ਼ਤਗਰਦਾਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਇਆ ਮੁਕਾਬਲਾ, ਜਵਾਨਾਂ ਨੇ 6 ਦਹਿਸ਼ਤਗਰਦ ਕੀਤੇ ਢੇਰ, 2 ਜਵਾਨ ਵੀ ਹੋਏ ਸ਼ਹੀਦ

ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਭਾਰਤੀ ਫੌਜ ਦੇ ਕੈਂਪ ‘ਤੇ ਦਹਿਸ਼ਤਗਰਦੀ ਹਮਲੇ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਮਾਂਝਕੋਟ ਖੇਤਰ ਦੇ ਗਲੂਟੀ ਪਿੰਡ ਵਿੱਚ ਅੱਤਵਾਦੀਆਂ ਨੇ ਫੌਜ ਦੀ ਚੌਂਕੀ ‘ਤੇ ਤਾਇਨਾਤ ਜਵਾਨ ‘ਤੇ ਫਾਇਰਿੰਗ ਕੀਤੀ। ਇਸ ਫਾਇਰਿੰਗ ਵਿੱਚ ਫੌਜ ਦੇ 2 ਜਵਾਨ ਸ਼ਹੀਦ ਹੋ ਗਏ ਹਨ ।

ਇਸ ਗੋਲੀਬਾਰੀ ਦੇ ਦੌਰਾਨ ਸੁਰੱਖਿਆ ਚੌਂਕੀ ‘ਤੇ ਤਾਇਨਾਤ ਜਵਾਨ ਨੇ ਵੀ ਅੱਤਵਾਦੀਆਂ ‘ਤੇ ਫਾਇਰਿੰਗ ਕੀਤੀ। ਇਹ ਘਟਨਾ ਸਵੇਰੇ 3.50 ਵਜੇ ਹੋਈ। ਇਸ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ 6 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਅੱਤਵਾਦੀਆਂ ਨੂੰ ਫੜ੍ਹਨ ਦੇ ਲਈ ਫੌਜ ਤੇ ਪੁਲਿਸ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਫੌਜ ਤੇ ਅੱਤਵਾਦੀਆਂ ਦੇ ਵਿਚਾਲੇ ਮੁਠਭੇੜ ਹੋਈ ਸੀ। ਇਸ ਮੁਠਭੇੜ ਵਿੱਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਸਨ। ਜਦਕਿ ਫੌਜ ਨੇ 6 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਫੌਜ ਦੇ ਦੋ ਵੱਖ-ਵੱਖ ਥਾਵਾਂ ‘ਤੇ ਅੱਤਵਾਦੀਆਂ ਦੀ ਮੌਜੂਦਗੀ ਜਾਣਕਾਰੀ ਮਿਲੀ ਸੀ।

ਉਸਦੇ ਬਾਅਦ ਫੌਜ ਨੇ ਦਹਿਸ਼ਤਗਰਦ ਵਿਰੋਧੀ ਮੁਹਿੰਮ ਚਲਾਈ ਸੀ। ਇਸ ਦੌਰਾਨ ਹੀ ਫੌਜ ਤੇ ਅੱਤਵਾਦੀਆਂ ਦੇ ਵਿਚਾਲੇ ਮੁਠਭੇੜ ਹੋਈ ਸੀ। ਇਸ ਮੁਠਭੇੜ ਨੂੰ ਲੈ ਕੇ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਜਿਲ੍ਹੇ ਦੇ ਫ੍ਰਿਸਲ ਚਿਤ੍ਰਿਗਮ ਇਲਾਕੇ ਵਿੱਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦੇ ਵਿਚਾਲੇ ਮੁਠਭੇੜ ਹੋਈ।

ਇਹ ਵੀ ਪੜ੍ਹੋ: ਕਪੂਰਥਲਾ ‘ਚ ATM ‘ਚੋਂ ਕੀਤੀ  ਲੱਖਾਂ ਦੀ ਲੁੱਟ, ਮੌਕੇ ਤੋਂ ਹੋਏ ਫਰਾਰ || Punjab News

ਗੌਰਤਲਬ ਹੈ ਕਿ ਹਾਲ ਹੀ ਵਿੱਚ ਜੰਮੂ-ਕਸ਼ਮੀਰ ਵਿੱਚ ਕਈ ਅੱਤਵਾਦੀ ਘਟਨਾਵਾਂ ਸਾਹਮਣੇ ਆਇਆਂ ਹਨ। ਇਸ ਤੋਂ ਪਹਿਲਾਂ 27 ਜੂਨ ਨੂੰ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਗੰਦੋਹ, ਭਦਰਵਾਹ ਸੈਕਟਰ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਦੇ ਨਾਲ ਮੁਠਭੇੜ ਵਿੱਚ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਪਿਛਲੇ ਮਹੀਨੇ 9 ਜੂਨ ਦੀ ਸ਼ਾਮ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਅੱਤਵਾਦੀ ਹਮਲੇ ਦੇ ਬਾਅਦ ਤੀਰਥਯਾਤ੍ਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗ ਗਈ ਸੀ , ਜਿਸ ਵਿੱਚ ਘੱਟੋਂ-ਘੱਟ 9 ਲੋਕਾਂ ਦੀ ਮੌਤ ਹੋ ਗਈ ਸੀ।

LEAVE A REPLY

Please enter your comment!
Please enter your name here