ਰਣਜੀਤ ਬਾਵਾ ਤੇ ਤਰਸੇਮ ਜੱਸੜ ਦੀ ਫ਼ਿਲਮ ‘ਖਾਓ ਪੀਓ ਐਸ਼ ਕਰੋ’ ਦਾ ਟ੍ਰੇਲਰ ਹੋਇਆ ਰਿਲੀਜ਼

0
216

ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਅਤੇ ਤਰਸੇਮ ਜੱਸੜ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਪੰਜਾਬੀ ਫ਼ਿਲਮ ‘ਖਾਓ ਪੀਓ ਐਸ਼ ਕਰੋ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਦੱਸ ਦੇਈਏ ਕਿ ਰਣਜੀਤ ਬਾਵਾ ਅਤੇ ਤਰਸੇਮ ਜੱਸੜ ਦੀ ਪੰਜਾਬੀ ਫ਼ਿਲਮ ਨੂੰ ‘ਖਾਓ ਪੀਓ ਐਸ਼ ਕਰੋ’ 1 ਜੁਲਾਈ ਤੋਂ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਪੰਜਾਬੀ ਫ਼ਿਲਮ ’ਚ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਤੇ ਤਰਸੇਮ ਜੱਸੜ ਇਕੱਠੇ ਨਜ਼ਰ ਆਉਣਗੇ। ਦੋਵਾਂ ਦੀ ਮਜ਼ੇਦਾਰ ਕੇਮਿਸਟਰੀ ਨੂੰ ਦੇਖਣ ਲਈ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਇਹ ਇਕ ਪਰਿਵਾਰਕ ਅਤੇ ਕਾਮੇਡੀ ਫਿਲਮ ਹੈ, ਜਿਸ ਨੂੰ ਬਜ਼ੁਰਗਾਂ ਤੋਂ ਲੈ ਕੇ ਬੱਚਿਆਂ ਤੱਕ ਹਰ ਵਰਗ ਦੇ ਲੋਕ ਦੇਖ ਸਕਦੇ ਹਨ, ਜੋ ਲੋਕਾਂ ਦਾ ਭਰਪੂਰ ਮਨੋਰੰਜਨ ਕਰੇਗੀ।  ਇਸ ਪੰਜਾਬੀ ਫ਼ਿਲਮ ਦਾ ਨਿਰਦੇਸ਼ਨ ਸ਼ਿਤਿਜ ਚੌਧਰੀ ਨੇ ਕੀਤਾ ਹੈ। ਇਸ ’ਚ ਅਦਾਕਾਰ ਰਣਜੀਤ ਬਾਵਾ ਅਤੇ ਤਰਸੇਮ ਜੱਸੜ ਮੁੱਖ ਭੂਮਿਕਾਵਾਂ ’ਚ ਨਜ਼ਰ ਆਉਣਗੇ।

ਇਸ ਦੇ ਨਾਲ ਗੁਰਬਾਜ਼ ਸਿੰਘ, ਜੈਸਮੀਨ ਬਾਜਵਾ, ਪ੍ਰਭ ਗਰੇਵਾਲ, ਅਦਿਤੀ ਆਰੀਆ ਅਤੇ ਹਰਦੀਪ ਗਿੱਲ ਵੀ ਨਜ਼ਰ ਆਉਣਗੇ। ਫ਼ਿਲਮ ਨੂੰ ਬ੍ਰਦਰਹੁੱਡ ਪ੍ਰੋਡਕਸ਼ਨ ਹਰਸਿਮਰਨ ਸਿੰਘ ਗੌਰਵ ਬੱਬਰ ਨੇ ਪ੍ਰੋਡਿਊਸ ਕੀਤਾ ਹੈ। ਇਸ ਦਾ ਸੰਗੀਤ ਜੈਮ ਟੂਨਸ ਪੰਜਾਬੀ ਨੇ ਦਿੱਤਾ ਹੈ।

ਦੱਸ ਦਈਏ ਰਣਜੀਤ ਬਾਵਾ ਅਤੇ ਤਰਸੇਮ ਜੱਸੜ, ਦੋਵੇਂ ਹੀ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਦੋਵਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਤਰਸੇਮ ਜੱਸੜ ਇਸੇ ਸਾਲ ਗਲਵੱਕੜੀ ਫ਼ਿਲਮ ਚ ਨਜ਼ਰ ਆਏ ਸਨ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਰਣਜੀਤ ਬਾਵਾ ਨੇ ਫਿਲਮ ‘ਖਾਓ ਪੀਓ ਐਸ਼ ਕਰੋ’ ਦੀ ਰਿਲੀਜ਼ ਡੇਟ ਬਾਰੇ ਐਲਾਨ ਕਰਦੇ ਸਮੇਂ ਲਿਖਿਆ ਸੀ ਕਿ ਜ਼ਿੰਦਗੀ ਬਹੁਤ ਛੋਟੀ ਅਤੇ ਇਸਨੂੰ ਹੱਸ ਖੇਡ ਕੇ ਖਾ ਪੀ ਕੇ ਇਨਜੋਏ ਕਰਨਾ ਚਾਹਿਦਾ ਹੈ।

LEAVE A REPLY

Please enter your comment!
Please enter your name here