ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਘਰੋਂ ਹੋਏ ਰਵਾਨਾ

0
18586

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਘਰੋਂ ਚੰਡੀਗੜ੍ਹ ਵੱਲ ਚਲ ਪਏ ਹਨ। ਇੱਕ ਭਾਜਪਾ ਨੇਤਾ ਵੀ ਉਨ੍ਹਾਂ ਦੇ ਨਾਲ ਚੰਡੀਗੜ੍ਹ ਜਾ ਰਹੇ ਹਨ। ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਭਾਜਪਾ ਆਗੂ ਗਜੇਂਦਰ ਸ਼ੇਖਾਵਤ ਰਾਹੀਂ ਵੀ ਪਹਿਲਾਂ ਵੀ ਇੱਕ ਪੱਤਰ ਭੇਜ ਕੇ ਇਸ ਕਤਲ ਕਾਂਡ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ।

ਸੂਤਰਾਂ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਨਹੀਂ ਕਰਨਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਤੋਂ ਇਨਕਾਰ ਕੀਤਾ ਹੈ। ਮੂਸੇਵਾਲਾ ਦੇ ਪਿਤਾ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪੱਤਰ ਭੇਜਿਆ ਸੀ। ਸਰਕਾਰ ਨੂੰ ਦਿੱਤੇ ਜਵਾਬ ‘ਚ ਕਿਹਾ ਗਿਆ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਹਾਈਕੋਰਟ ਅਜਿਹੇ ਮਾਮਲੇ ‘ਚ ਕਿਸੇ ਮੌਜੂਦਾ ਜੱਜ ਨੂੰ ਜਾਂਚ ਕਰਨ ਲਈ ਕਹੇ।

ਇਸ ਦੇ ਮੱਦੇਨਜ਼ਰ ਮੂਸੇਵਾਲਾ ਦੇ ਪਰਿਵਾਰਕ ਮੈਂਬਰ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਜਾ ਰਹੇ ਹਨ। ਅਮਿਤ ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ। ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਨੇ 30 ਮਈ ਨੂੰ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਦੀ ਮੰਗ ਕੀਤੀ ਸੀ।

ਫਿਲਹਾਲ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰ ਰਹੀ ਹੈ। ਜਿਸ ਦੀ ਨਿਗਰਾਨੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ ਪ੍ਰਮੋਦ ਬਾਨ ਵੱਲੋਂ ਕੀਤੀ ਜਾ ਰਹੀ ਹੈ। ਇਸ ਵਿੱਚ ਆਈਜੀ ਜਸਕਰਨ ਸਿੰਘ, ਏਆਈਜੀ ਗੁਰਮੀਤ ਚੌਹਾਨ ਸਮੇਤ ਕੁੱਲ 5 ਮੈਂਬਰ ਸ਼ਾਮਲ ਕੀਤੇ ਗਏ ਹਨ। ਹਾਲਾਂਕਿ ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ ਕੋਈ ਵੱਡਾ ਖੁਲਾਸਾ ਨਹੀਂ ਕਰ ਸਕੀ ਹੈ।

LEAVE A REPLY

Please enter your comment!
Please enter your name here