ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਬੀਤੇ ਦਿਨੀਂ ਵੈਨਕੂਵਰ ਦੇ ਰੋਜਰਸ ਏਰੇਨਾ ਵਿਖੇ ਸ਼ੋਅ ਸੀ। ਗਾਇਕ ਦਿਲਜੀਤ ਦੋਸਾਂਝ ਦਾ ਇਹ ਸ਼ੋਅ ਸੋਲਡ ਆਊਟ ਰਿਹਾ ਤੇ ਆਪਣੇ ਪ੍ਰਸ਼ੰਸਕਾਂ ਨੂੰ ਦਿਲਜੀਤ ਨੇ ਗੀਤਾਂ ’ਤੇ ਨੱਚਣ ਲਈ ਮਜਬੂਰ ਕਰ ਦਿੱਤਾ।
ਇਸ ਦੌਰਾਨ ਦਿਲਜੀਤ ਦੋਸਾਂਝ ਨੇ ਦੀਪ ਸਿੱਧੂ, ਸੰਦੀਪ ਨੰਗਲ ਅੰਬੀਆਂ ਤੇ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਦਿੱਤੀ। ਦਿਲਜੀਤ ਦੋਸਾਂਝ ਨੇ ਸਿੱਧੂ ਲਈ ਗੀਤ ਗਾਉਂਦਿਆਂ ਕਿਹਾ, ‘‘ਮੂਸੇ ਵਾਲਾ ਨਾਮ ਦਿਲਾਂ ਉੱਤੇ ਲਿਖਿਆ, ਖ਼ਾਸਾ ਜ਼ੋਰ ਲੱਗ ਜਾਊ ਮਿਟਾਉਣ ਵਾਸਤੇ।’’
https://www.facebook.com/onair13media/videos/1102646936983657
ਇਹੀ ਨਹੀਂ ਦਿਲਜੀਤ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਲਈ ਵੀ ਗੀਤ ਸਮਰਪਿਤ ਕੀਤਾ, ਜਿਸ ’ਚ ਉਨ੍ਹਾਂ ਕਿਹਾ, ‘‘ਬਾਪੂ ਸਿਰ ਤੋਂ ਲਾਹੀ ਨਾ, ਬੜਾ ਰੋਅਬ ਤੇਰੀ ਚਿੱਟੀ ਪੱਗ ਦਾ।’’
ਇਸ ਗੀਤ ਦੀ ਵੀਡੀਓ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਹੈ। ਇਸ ਦੀ ਕੈਪਸ਼ਨ ’ਚ ਦਿਲਜੀਤ ਦੋਸਾਂਝ ਨੇ ‘ਵਨ ਲਵ’ ਲਿਖਿਆ ਹੈ। ਦੱਸ ਦੇਈਏ ਕਿ ਦਿਲਜੀਤ ਦੋਸਾਂਝ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਮਗਰੋਂ ਵੀ ਇਕ ਪੋਸਟ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਸੀ ਤੇ ਸਿੱਧੂ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਸੀ।