ਬਾਲੀਵੁੱਡ ਅਦਾਕਾਰ ਆਮਿਰ ਖਾਨ ਲਾਲ ਸਿੰਘ ਚੱਢਾ’ ਫਿਲਮ ਦੀ ਰਿਲੀਜ਼ ਤੋਂ ਇੱਕ ਦਿਨ ਪਹਿਲਾਂ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਉਨ੍ਹਾਂ ਅੱਜ ਸਵੇਰੇ 5.30 ਵਜੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਲਮ ਦੀ ਸਫਲਤਾ ਲਈ ਅਸ਼ੀਰਵਾਦ ਲਿਆ। ਉਨ੍ਹਾਂ ਦੀ ਇਹ ਫਿਲਮ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ‘ਚ ਘਿਰੀ ਹੋਈ ਹੈ। ਜਿਸ ਦਾ ਪੂਰੇ ਦੇਸ਼ ਵਿੱਚ ਬਾਈਕਾਟ ਵੀ ਕੀਤਾ ਜਾ ਰਿਹਾ ਹੈ।
ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ 11 ਅਗਸਤ ਨੂੰ ਦੁਨੀਆ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਰਿਲੀਜ਼ ਤੋਂ ਇਕ ਦਿਨ ਪਹਿਲਾਂ ਹੀ ਆਮਿਰ ਖਾਨ ਹਰਿਮੰਦਰ ਸਾਹਿਬ ਪਹੁੰਚੇ ਹਨ। ਜਿੱਥੇ ਉਨ੍ਹਾਂ ਗੁਰੂਘਰ ਵਿੱਚ ਮੱਥਾ ਟੇਕਿਆ। ਜਾਣਕਾਰੀ ਮੁਤਾਬਕ ਆਮਿਰ ਖਾਨ ਨੇ ਇਸ ਟ੍ਰਿਪ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ। ਉਨ੍ਹਾਂ ਦੇ ਨਾਲ ਛੋਟੇ ਪਰਦੇ ਦੀ ਅਦਾਕਾਰਾ ਮੋਨਾ ਸਿੰਘ ਅਤੇ ਉਨ੍ਹਾਂ ਦੇ ਕਰੂ ਮੈਂਬਰ ਵੀ ਮੌਜੂਦ ਸਨ।