ਮਸ਼ਹੂਰ ਗਾਇਕ KK ਦਾ ਹੋਇਆਂ ਦਿਹਾਂਤ, ਅਦਾਕਾਰ ਅਕਸ਼ੈ ਕੁਮਾਰ ਸਮੇਤ ਰਾਹੁਲ ਗਾਂਧੀ ਨੇ ਵੀ ਪ੍ਰਗਟਾਇਆ ਦੁੱਖ

0
1352
Famous Singer KK Passes Away

ਸਿੰਗਿੰਗ ਜਗਤ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਮਸ਼ਹੂਰ ਸਿੰਗਰ ਕੇ ਕੇ ਉਰਫ ਕ੍ਰਿਸ਼ਨ ਕੁਮਾਰ ਕੁਨਥ ਦਾ ਦਿਹਾਂਤ ਹੋ ਗਿਆ। ਉਹ ਕੋਲਕਾਤਾ ਵਿੱਚ ਇਕ ਕੰਸਰਟ ਕਰਨ ਲਈ ਗਏ ਸਨ ਪਰ ਕੰਸਰਟ ਤੋਂ ਬਾਅਦ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜੀ ਅਤੇ ਉਹ ਡਿੱਗ ਗਏ। ਉਨ੍ਹਾਂ ਨੂੰ ਤੁਰੰਤ ਨੇੜੇ ਦੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। 53 ਸਾਲ ਦੀ ਉਮਰ ਵਿੱਚ ਕੇ ਕੇ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ।

ਉਹਨਾਂ ਨੇ ਹਿੰਦੀ, ਤਾਮਿਲ, ਤੇਲਗੂ, ਕੰਨੜ, ਮਲਿਆਲਮ, ਮਰਾਠੀ ਅਤੇ ਬੰਗਾਲੀ ਸਮੇਤ ਹੋਰ ਭਾਸ਼ਾਵਾਂ ਵਿੱਚ ਗੀਤ ਰਿਕਾਰਡ ਕੀਤੇ ਹਨ। ਕ੍ਰਿਸ਼ਨ ਕੁਮਾਰ ਕੁਨਾਥ ਦੀ ਮੌਤ ਕਾਰਨ ਪੂਰੀ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ ਹੈ।

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਟਵਿੱਟਰ ‘ਤੇ ਲਿਖਿਆ, ”ਕੇਕੇ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁਖੀ ਅਤੇ ਸਦਮੇ ਵਿੱਚ ਹਾਂ। ਓਮ ਸ਼ਾਂਤੀ”

ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਨੇ ਲਿਖਿਆ, ”ਕੋਲਕਾਤਾ ‘ਚ ਪਰਫਾਰਮੈਂਸ ਤੋਂ ਬਾਅਦ ਕੇਕੇ ਦੇ ਦਿਹਾਂਤ ਬਾਰੇ ਸੁਣ ਕੇ ਦੁੱਖ ਹੋਇਆ। ਜ਼ਿੰਦਗੀ ਕਿੰਨੀ ਨਾਜ਼ੁਕ ਹੈ, ਇਸ ਦੀ ਇਕ ਹੋਰ ਮਿਸਾਲ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨਾਲ ਹਮਦਰਦੀ, ਓਮ ਸ਼ਾਂਤੀ ।

ਟੈਲੀਵਿਜ਼ਨ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ਬਬੀਤਾ ਦਾ ਕਿਰਦਾਰ ਨਿਭਾਉਣ ਵਾਲੀ ਮੁਨਮੁਨ ਦੱਤਾ ਨੇ ਗਾਇਕ ਕੇਕੇ ਦੀ ਮੌਤ ‘ਤੇ ਸੋਗ ਪ੍ਰਗਟ ਕਰਦੇ ਹੋਏ ਲਿਖਿਆ, ”ਮੇਰੇ ਵਰਗੇ ਹਰ ਸੰਗੀਤ ਪ੍ਰੇਮੀ ਲਈ ਹੈਰਾਨ ਕਰਨ ਵਾਲੀ ਗੱਲ ਹੈ। ਭਗਵਾਨ ਕੀ ਹੋ ਰਿਹਾ ਹੈ। ਜ਼ਿੰਦਗੀ ਇੰਨੀ ਅਣਹੋਣੀ ਹੈ। ਓਮ ਸ਼ਾਂਤੀ।”

ਬਾਲੀਵੁੱਡ ਤੋਂ ਇਲਾਵਾ ਰਾਹੁਲ ਗਾਂਧੀ ਨੇ ਵੀ ਕੇਕੇ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿਕ੍ਰਿਸ਼ਨ ਕੁਮਾਰ ਕੁਨਾਥ, ਜੋ ਕਿ ਕੇਕੇ ਵਜੋਂ ਜਾਣੇ ਜਾਂਦੇ ਹਨ, ਭਾਰਤੀ ਸੰਗੀਤ ਉਦਯੋਗ ਦੇ ਸਭ ਤੋਂ ਬਹੁਮੁਖੀ ਗਾਇਕਾਂ ਵਿੱਚੋਂ ਇੱਕ ਸਨ। ਉਨ੍ਹਾਂ ਦੀ ਸੁਰੀਲੀ ਆਵਾਜ਼ ਨੇ ਸਾਨੂੰ ਕਈ ਯਾਦਗਾਰ ਗੀਤ ਦਿੱਤੇ। ਬੀਤੀ ਰਾਤ ਉਨ੍ਹਾਂ ਦੇ ਬੇਵਕਤੀ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਦੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੀ ਸੰਵੇਦਨਾ।

LEAVE A REPLY

Please enter your comment!
Please enter your name here