PM ਮੋਦੀ ਨੂੰ ਬੇਟੇ ਦੇ ਵਿਆਹ ਦਾ ਸੱਦਾ ਦੇਣ ਪਹੁੰਚੇ ਫਿਲਮ ਨਿਰਦੇਸ਼ਕ ਆਸ਼ੂਤੋਸ਼, ਤਸਵੀਰਾਂ ਹੋਈਆਂ ਵਾਇਰਲ
ਨਵੀ ਦਿੱਲੀ, 1 ਮਾਰਚ: ਫਿਲਮ ਨਿਰਦੇਸ਼ਕ ਆਸ਼ੂਤੋਸ਼ ਗੋਵਾਰੀਕਰ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਨਿਰਦੇਸ਼ਕ ਨੇ ਪ੍ਰਧਾਨ ਮੰਤਰੀ ਨੂੰ ਆਪਣੇ ਬੇਟੇ ਦੇ ਵਿਆਹ ਲਈ ਸੱਦਾ ਦਿੱਤਾ। ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।
ਇਹ ਵੀ ਪੜੋ : ਸ਼੍ਰੇਆ ਘੋਸ਼ਾਲ ਦਾ ਐਕਸ ਅਕਾਊਂਟ ਹੈਕ, ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਕੀਤਾ ਅਲਰਟ
ਤਸਵੀਰਾਂ ‘ਚ ਨਿਰਦੇਸ਼ਕ ਆਸ਼ੂਤੋਸ਼ ਗੋਵਾਰੀਕਰ ਪ੍ਰਧਾਨ ਮੰਤਰੀ ਮੋਦੀ ਨੂੰ ਵਿਆਹ ਦਾ ਕਾਰਡ ਦਿੰਦੇ ਨਜ਼ਰ ਆ ਰਹੇ ਹਨ। ਇਸ ਮੁਲਾਕਾਤ ‘ਚ ਉਨ੍ਹਾਂ ਨਾਲ ਪਤਨੀ ਸੁਨੀਤਾ ਗੋਵਾਰੀਕਰ ਵੀ ਨਜ਼ਰ ਆਈ। ਆਸ਼ੂਤੋਸ਼ ਗੋਵਾਰੀਕਰ ਦੇ ਬੇਟੇ ਦੇ ਵਿਆਹ ‘ਚ ਬਾਲੀਵੁੱਡ ਦੇ ਕਈ ਕਲਾਕਾਰ ਸ਼ਿਰਕਤ ਕਰਨਗੇ। ਆਸ਼ੂਤੋਸ਼ ਗੋਵਾਰੀਕਰ ਦੇ ਬੇਟੇ ਕੋਨਾਰਕ ਗੋਵਾਰੀਕਰ 2 ਮਾਰਚ, 2025 ਨੂੰ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਉਹ ਨਿਯਤੀ ਕਨਕੀਆ ਨਾਲ ਵਿਆਹ ਕਰਨ ਜਾ ਰਹੇ ਹਨ। ਵਿਆਹ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਕੁਝ ਪ੍ਰੀ-ਵੈਡਿੰਗ ਫੰਕਸ਼ਨ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।