ਗਾਇਕ ਸ਼ਾਨ ਦੀ ਬਿਲਡਿੰਗ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਮੌਜੂਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ
ਨਵੀ ਦਿੱਲੀ, 24 ਦਸੰਬਰ :ਅੱਜ ਤੜਕੇ ਮੁੰਬਈ ਵਿੱਚ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਦੇ ਇੱਕ ਅਪਾਰਟਮੈਂਟ ਵਿੱਚ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਮਸ਼ਹੂਰ ਗਾਇਕ ਸ਼ਾਨ ਦਾ ਵੀ ਇਸ ਬਿਲਡਿੰਗ ‘ਚ ਇਕ ਅਪਾਰਟਮੈਂਟ ਹੈ। ਅਧਿਕਾਰੀਆਂ ਮੁਤਾਬਕ ਜਦੋਂ ਅੱਗ ਨੇ ਇੱਕ ਅਪਾਰਟਮੈਂਟ ਫਲੈਟ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਤਾਂ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ ਨੇ ਤੁਰੰਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਈ ਫਾਇਰ ਇੰਜਣਾਂ ਨੂੰ ਮੌਕੇ ‘ਤੇ ਭੇਜਿਆ ਗਿਆ।
ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ
ਇਸ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਾਫੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਨਾਲ ਹੀ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਜੈਪੁਰ-ਅਜਮੇਰ ਹਾਈਵੇਅ ‘ਤੇ 4 ਦਿਨਾਂ ਬਾਅਦ ਫਿਰ ਵੱਡਾ ਹਾ/ਦਸਾ, ਬੱਸ ਨੂੰ ਟਰੱਕ ਨੇ ਮਾਰੀ ਟੱਕਰ ਤੇ ਫਿਰ..