Phool Picked Up Sidhu MooseWala

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀ ਕਤਲ ਹੋ ਗਿਆ ਸੀ। ਇਸ ਮਾਮਲੇ ‘ਚ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਦਾ ਪਰਿਵਾਰ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕਰਵਾਉਣ ਲਈ ਰਾਜ਼ੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਮਾਨਸਾ ਦੇ ਸਿਵਲ ਹਸਪਤਾਲ ‘ਚ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਹ ਪੋਸਟਮਾਰਟਮ 5 ਡਾਕਟਰਾਂ ਦੇ ਪੈਨਲ ਵਲੋਂ ਕੀਤਾ ਜਾ ਰਿਹਾ ਹੈ। ਇਸ ਪੈਨਲ ‘ਚ ਫੋਰੈਸਿਕ ਐਕਸਪਰਟ ਵੀ ਸ਼ਾਮਿਲ ਹੈ। ਜਾਣਕਾਰੀ ਅਨੁਸਾਰ ਪੋਸਟਮਾਰਟਮ ਜਾਰੀ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਸਿੱਧੂ ਦੇ ਜੱਦੀ ਪਿੰਡ ਲਿਜਾਈ ਜਾਵੇਗੀ।

LEAVE A REPLY

Please enter your comment!
Please enter your name here