ਪੰਜਾਬੀ ਗਾਇਕ ਰਣਜੀਤ ਬਾਵਾ ਦਾ ਨਾਲਾਗੜ੍ਹ ਪ੍ਰੋਗਰਾਮ ਹੋਇਆ Cancel; ਹੁਣ ਇਹ ਗਾਇਕ ਕਰੇਗਾ ਪਰਫਾਰਮ

0
9

ਪੰਜਾਬੀ ਗਾਇਕ ਰਣਜੀਤ ਬਾਵਾ ਦਾ ਨਾਲਾਗੜ੍ਹ ਪ੍ਰੋਗਰਾਮ ਹੋਇਆ Cancel; ਹੁਣ ਇਹ ਗਾਇਕ ਕਰੇਗਾ ਪਰਫਾਰਮ

ਚੰਡੀਗੜ੍ਹ: 15 ਦਸੰਬਰ ਨੂੰ ਸੋਲਨ ਦੇ ਨਾਲਾਗੜ੍ਹ ਵਿੱਚ ਹੋਣ ਵਾਲੇ ਤਿੰਨ ਰੋਜ਼ਾ ਰੈੱਡ ਕਰਾਸ ਮੇਲੇ ਵਿੱਚ ਹੋਣ ਵਾਲਾ ਰਣਜੀਤ ਬਾਵਾ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਜਗ੍ਹਾ ਕੁਲਵਿੰਦਰ ਬਿੱਲਾ ਪਰਫਾਰਮ ਕਰਨਗੇ। ਪ੍ਰਸ਼ਾਸਨ ਨੇ ਇਹ ਫੈਸਲਾ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਵਿਰੋਧ ਤੋਂ ਬਾਅਦ ਲਿਆ ਹੈ।

ਰਣਜੀਤ ਬਾਵਾ ‘ਤੇ ਲੱਗੇ ਇਹ ਇਲਜ਼ਾਮ

ਦੱਸ ਦਈਏ ਕਿ ਗਾਇਕ ਰਣਜੀਤ ਬਾਵਾ ਦਾ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਸੀ। ਉਨ੍ਹਾਂ ਵੱਲੋਂ ਦੋਸ਼ ਲਾਇਆ ਜਾ ਰਿਹਾ ਸੀ ਕਿ ਰਣਜੀਤ ਬਾਵਾ ਨੇ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਉਸ ਦਾ ਪ੍ਰੋਗਰਾਮ ਰੱਦ ਕਰਨ ਦੀ ਮੰਗ ਕੀਤੀ ਗਈ। ਬੀਤੇ ਕੱਲ੍ਹ ਵੀ ਵੱਡੀ ਗਿਣਤੀ ‘ਚ ਹਿੰਦੂ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਐਸਡੀਐਮ ਰਾਜਕੁਮਾਰ ਰਾਹੀਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਜਿਸ ਤੋਂ ਬਾਅਦ ਐਸਡੀਐਮ ਨਾਲਾਗੜ੍ਹ ਰਾਜਕੁਮਾਰ ਨੇ ਦੱਸਿਆ ਕਿ ਪੰਜਾਬੀ ਗਾਇਕ ਰਣਜੀਤ ਬਾਵਾ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ।

‘ਪੁਸ਼ਪਾ 2’ ਅਦਾਕਾਰ ਅੱਲੂ ਅਰਜੁਨ ਗ੍ਰਿਫਤਾਰ; ਜਾਣੋ ਕਿਉਂ ਹੋਈ ਵੱਡੀ ਕਾਰਵਾਈ

 

LEAVE A REPLY

Please enter your comment!
Please enter your name here