ਨਵੀ ਦਿੱਲੀ : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਇੱਕ ਵਾਰ ਫਿਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ ਵਿੱਚ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਲਮਾਨ ਖਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਅੰਬੇਡਕਰ ਜਯੰਤੀ ‘ਤੇ ਅੱਜ ਪਟਿਆਲਾ ਜਾਣਗੇ CM ਭਗਵੰਤ ਮਾਨ; ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵੰਡਣਗੇ ਵਜ਼ੀਫ਼ੇ
ਸਲਮਾਨ ਖਾਨ ਨੂੰ ਇਹ ਧਮਕੀ ਟਰਾਂਸਪੋਰਟ ਵਿਭਾਗ ਦੇ ਵਟਸਐਪ ਨੰਬਰ ‘ਤੇ ਮਿਲੀ। ਧਮਕੀ ਮਿਲਦੇ ਹੀ ਪੁਲਿਸ ਵੀ ਹਰਕਤ ਵਿੱਚ ਆ ਗਈ। ਮੁੰਬਈ ਟ੍ਰੈਫਿਕ ਪੁਲਿਸ ਨੇ ਮਾਮਲਾ ਦਰਜ ਕਰਕੇ ਅਣਪਛਾਤੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਲਮਾਨ ਨੂੰ ਅਜਿਹੀਆਂ ਧਮਕੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਵੀ ਸਲਮਾਨ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਪਿਛਲੇ ਸਾਲ 14 ਅਪ੍ਰੈਲ ਨੂੰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਵਿੱਚ ਗੋਲੀਬਾਰੀ ਹੋਈ ਸੀ। ਮੁੰਬਈ ਵਿੱਚ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਹੋਣ ਤੋਂ ਬਾਅਦ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ।