ਬਿੱਗ ਬੌਸ 18 ਵਿੱਚ ਨਜ਼ਰ ਆਈ ਅਦਾਕਾਰਾ ਸ਼ਿਲਪਾ ਸ਼ਿਰੋਡਕਰ ਕੋਰੋਨਾ ਨਾਲ ਸੰਕਰਮਿਤ ਹੋ ਗਈ ਹੈ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ। ਪ੍ਰਸ਼ੰਸਕ ਅਤੇ ਦੋਸਤ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰ ਰਹੇ ਹਨ।
ਸ਼ਿਲਪਾ ਸ਼ਿਰੋਡਕਰ ਨੇ ਆਪਣੇ ਇੰਸਟਾਗ੍ਰਾਮ ‘ਤੇ ਲਿਖਿਆ, ‘ਨਮਸਤੇ! ਮੇਰਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਤੁਸੀਂ ਸਾਰੇ ਸੁਰੱਖਿਅਤ ਰਹੋ ਅਤੇ ਮਾਸਕ ਪਹਿਨਣਾ ਨਾ ਭੁੱਲਣਾ। ਉਨ੍ਹਾਂ ਦੀ ਇਸ ਪੋਸਟ ਤੋਂ ਬਾਅਦ ਪ੍ਰਸ਼ੰਸਕ ਅਤੇ ਦੋਸਤ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰ ਰਹੇ ਹਨ।
ਜਿਵੇਂ ਹੀ ਸ਼ਿਲਪਾ ਸ਼ਿਰੋਡਕਰ ਨੇ ਸੋਸ਼ਲ ਮੀਡੀਆ ‘ਤੇ ਕੋਰੋਨਾ ਤੋਂ ਸੰਕਰਮਿਤ ਹੋਣ ਦੀ ਜਾਣਕਾਰੀ ਸਾਂਝੀ ਕੀਤੀ, ਉਨ੍ਹਾਂ ਦੇ ਕਰੀਬੀ ਦੋਸਤਾਂ ਅਤੇ ਪ੍ਰਸ਼ੰਸਕਾਂ ਨੇ ਉਨ੍ਹਾਂ ਲਈ ਪ੍ਰਾਰਥਨਾ ਕਰਨੀ ਸ਼ੁਰੂ ਕਰ ਦਿੱਤੀ। ਸੋਨਾਕਸ਼ੀ ਸਿਨਹਾ ਅਤੇ ਜੂਹੀ ਬੱਬਰ ਨੇ ਪੋਸਟ ‘ਤੇ ਕੁਮੈਂਟ ਕਰ ਕੇ ਸ਼ਿਲਪਾ ਨੂੰ ਆਪਣਾ ਧਿਆਨ ਰੱਖਣ ਲਈ ਕਿਹਾ ਹੈ।