ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਦੀ ਰਜ਼ਾਮੰਦੀ ਤੋਂ ਬਾਅਦ ਅੱਜ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਮਾਨਸਾ ਦੇ ਸਿਵਲ ਹਸਪਤਾਲ ‘ਚ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਹ ਪੋਸਟਮਾਰਟਮ 5 ਡਾਕਟਰਾਂ ਦੇ ਪੈਨਲ ਵਲੋਂ ਕੀਤਾ ਜਾ ਰਿਹਾ ਹੈ। ਇਸ ਪੈਨਲ ‘ਚ ਫੋਰੈਸਿਕ ਐਕਸਪਰਟ ਵੀ ਸ਼ਾਮਿਲ ਹੈ। ਪੋਸਟਮਾਰਟਮ ਜਾਰੀ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਸਿੱਧੂ ਦੇ ਜੱਦੀ ਪਿੰਡ ਲਿਜਾਈ ਜਾਵੇਗੀ। ਇਸ ਦੇ ਨਾਲ ਹੀ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦਾ ਕੱਲ੍ਹ ਨੂੰ ਅੰਤਿਮ ਸਸਕਾਰ ਕੀਤਾ ਜਾਵੇਗਾ।