ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀ ਕਤਲ ਹੋ ਗਿਆ ਸੀ। ਉਨ੍ਹਾਂ ਦੇ ਕਤਲਕਾਂਡ ਨਾਲ ਜੁੜੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਵਲੋਂ FIR ਦਰਜ ਕਰ ਲਈ ਗਈ ਹੈ। ਇਹ FIR ਸਿੱਧੂ ਮੂਸੇਵਾਲਾ ਦਾ ਪਿਤਾ ਦੇ ਬਿਆਨਾਂ ਦੇ ਅਧਾਰ ‘ਤੇ ਦਰਜ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਧਾਰਾ 302,307,341,148 ਧਾਰਾ 149 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਅੱਜ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਜਾਣਾ ਸੀ ਪਰ ਤਾਜ਼ਾ ਜਾਣਕਾਰੀ ਅਨੁਸਾਰ ਸਿੱਧੂ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ NIA ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਮਾਨਸਾ ਸਿਵਲ ਹਸਪਤਾਲ ਦੇ ਬਾਹਰ ਸਿੱਧੂ ਦੇ ਸਮਰੱਥਕ ਭਾਰੀ ਗਿਣਤੀ ‘ਚ ਇੱਕਠੇ ਹੋਏ ਹਨ। ਉਹਨ੍ਹਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।