ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਭਾਰਤ ਸਰਕਾਰ ਨੇ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ। ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਸੱਤ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆ ਗਈਆਂ ਹਨ ਪਰ ਫਿਰ ਵੀ ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਪ੍ਰਚੂਨ ਵਿਕਰੀ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ ਬੀਤੇ ਹਫ਼ਤੇ ਪਹਿਲੀ ਵਾਰ 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ।

ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੀਮਤਾਂ ‘ਚ ਬਦਲਾਅ ਨਾ ਕਰਨ ਬਾਰੇ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਕੀਮਤਾਂ ‘ਚ ਵਾਧਾ ਹੋਣ ਕਾਰਨ ਜਨਤਕ ਖੇਤਰ ਦੀਆਂ ਕੰਪਨੀਆਂ ਨੇ ਕਾਫ਼ੀ ਸਮੇਂ ਤੱਕ ਆਪਣੀਆਂ ਕੀਮਤਾਂ ਸਥਿਰ ਰੱਖੀਆਂ ਤੇ ਹੁਣ ਕੌਮਾਂਤਰੀ ਪੱਧਰ ’ਤੇ ਕੀਮਤਾਂ ਹੇਠਾਂ ਆਉਣ ਤੋਂ ਬਾਅਦ ਕੰਪਨੀਆਂ ਆਪਣਾ ਘਾਟਾ ਪੂਰਾ ਕਰਨ ਲਈ ਕੀਮਤਾ ਨਹੀਂ ਘਟਾ ਰਹੀਆਂ।

ਇਹ ਵੀ ਪੜ੍ਹੋ: Sonali Phogat Case: ਸੋਨਾਲੀ ਫੋਗਾਟ ਕਤਲ ਕੇਸ ਦੀ ਹੁਣ ਹੋਵੇਗੀ CBI ਜਾਂਚ

ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦੇ ਬਾਵਜੂਦ ਭਾਰਤੀ ਤੇਲ ਕੰਪਨੀਆਂ ਪੈਟਰੋਲ ਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਬਹੁਤੀ ਕਟੌਤੀ ਨਹੀਂ ਕਰ ਵਾਲੀਆਂ, ਕਿਉਂਕਿ ਕੰਪਨੀਆਂ ਨੂੰ ਆਪਣੇ ਨੁਕਸਾਨ ਦੀ ਭਰਪਾਈ ਲਈ ਹੋਰ ਸਮਾਂ ਚਾਹੀਦਾ ਹੈ। ਪੁਰੀ ਨੇ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕੀ ਪਿਛਲੇ ਇੱਕ ਹਫ਼ਤੇ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਦੇ ਮੱਦੇਨਜ਼ਰ ਈਂਧਨ ਦੀਆਂ ਪ੍ਰਚੂਨ ਕੀਮਤਾਂ ਵਿੱਚ ਕਮੀ ਹੋ ਸਕਦੀ ਹੈ?

ਕੰਪਨੀ ਨੁਕਸਾਨ ਦੀ ਭਰਪਾਈ ਕਰਨ ਲਈ ਕੀਮਤ ਵਧਾਉਣਾ ਜਾਰੀ

ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਵਿਕਸਿਤ ਦੇਸ਼ਾਂ ਵਿੱਚ ਵੀ 21 ਜੁਲਾਈ ਤੋਂ 22 ਅਗਸਤ ਤੱਕ ਈਂਧਨ ਦੀਆਂ ਕੀਮਤਾਂ ਵਿੱਚ 40 ਫੀਸਦੀ ਦੇ ਕਰੀਬ ਵਾਧਾ ਹੋਇਆ ਹੈ ਪਰ ਭਾਰਤ ਵਿੱਚ ਇਹ 2.12 ਫੀਸਦੀ ਤੱਕ ਘੱਟ ਗਿਆ ਹੈ। ਹਾਲਾਂਕਿ ਕੰਪਨੀ ਨੁਕਸਾਨ ਦੀ ਭਰਪਾਈ ਕਰਨ ਲਈ ਕੀਮਤ ਵਧਾਉਣਾ ਜਾਰੀ ਰੱਖ ਸਕਦੀ ਹੈ।

ਇਹ ਵੀ ਪੜ੍ਹੋ: ਦੇਸ਼ ਦੇ ਇਨ੍ਹਾਂ ਸੂਬਿਆਂ ‘ਚ ਯੈਲੋ ਅਲਰਟ, ਭਾਰੀ ਮੀਂਹ ਦੀ ਭਵਿੱਖਬਾਣੀ

ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਸਾਊਦੀ ਸੀਪੀ ਦੀ ਕੀਮਤ (ਸਾਡਾ ਆਯਾਤ ਬੈਂਚਮਾਰਕ) ਪਿਛਲੇ ਦੋ ਸਾਲਾਂ ਵਿੱਚ ਲਗਭਗ 303 ਫ਼ੀਸਦੀ ਵਧਿਆ ਹੈ। ਇਸੇ ਅਰਸੇ ਦੌਰਾਨ ਭਾਰਤ ਵਿੱਚ ਰਸੋਈ ਗੈਸ ਦੀ ਕੀਮਤ ਉਸ ਅੰਕੜੇ ਦੇ ਦਸਵੇਂ ਹਿੱਸੇ (28 ਫੀਸਦੀ) ਤੋਂ ਵੀ ਘੱਟ ਵਧੀ ਹੈ।

ਅੰਤਰਰਾਸ਼ਟਰੀ ਵਪਾਰਕ ਕੇਂਦਰਾਂ ‘ਤੇ ਗੈਸ ਦੀਆਂ ਕੀਮਤਾਂ ‘ਚ ਹੋਇਆ ਭਾਰੀ ਵਾਧਾ

ਹਰਦੀਪ ਸਿੰਘ ਪੁਰੀ ਨੇ ਕਿਹਾ ਕਿ 21 ਜੁਲਾਈ ਤੋਂ 22 ਅਗਸਤ ਦੌਰਾਨ ਸਾਰੇ ਪ੍ਰਮੁੱਖ ਅੰਤਰਰਾਸ਼ਟਰੀ ਵਪਾਰਕ ਕੇਂਦਰਾਂ ‘ਤੇ ਗੈਸ ਦੀਆਂ ਕੀਮਤਾਂ ‘ਚ ਭਾਰੀ ਵਾਧਾ ਹੋਇਆ ਹੈ। ਯੂਐਸਏ ਵਿੱਚ ਹੈਨਰੀ ਹੱਬ ਵਿੱਚ 140% ਦਾ ਵਾਧਾ ਦੇਖਿਆ ਗਿਆ। ਜੇਕੇਐਮ ਮਾਰਕਰਜ਼ ਵਿੱਚ 257 ਪ੍ਰਤੀਸ਼ਤ, ਯੂਕੇ ਐਨਬੀਪੀ ਵਿੱਚ 281 ਪ੍ਰਤੀਸ਼ਤ ਅਤੇ ਭਾਰਤ ਵਿੱਚ ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਸਿਰਫ 71% ਦਾ ਵਾਧਾ ਹੋਇਆ ਹੈ।

LEAVE A REPLY

Please enter your comment!
Please enter your name here